12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਠੇਕੇਦਾਰ ਵਲੋਂ ਰੱਤੋਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਰਵਾਨਾ

ਅਜੀਤ ਡੈਸਕ 25-07-2026
ਗੁਰੂਸਰ ਸੁਧਾਰ, 24 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਅੱਜ ਪਿੰਡ ਰੱਤੋਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 48 ਯਾਤਰੀਆਂ ਦੇ ਜਥੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਬੱਸ ਰਾਹੀਂ ਰਵਾਨਾ ਕੀਤਾ ਗਿਆ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਨਮਾਨ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫ਼ਲਤਾਪੂਰਵਕ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸੂਬੇ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਰਵਾਨਾ ਹੋਣ ਮੌਕੇ ਤੀਰਥ ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਆਮ ਤੇ ਸਾਧਾਰਨ ਵਰਗ ਲੋਕਾਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਸਮੇਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨਾਲ ਚੇਅਰਮੈਨ ਰਾਜਦੀਪ ਸਿੰਘ ਆਂਡਲੂ, ਬਲਾਕ ਪ੍ਰਧਾਨ ਰਮੇਸ਼ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ, ਸਰਪੰਚ ਰਵਿੰਦਰ ਸਿੰਘ ਕਲੇਰ ਆਦਿ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ 7 ਰੋਜ਼ਾ ਭਾਰਤੀ ਭਾਸ਼ਾ ਸਮਰ ਕੈਂਪ ਸਮਾਪਤ ਅਗਲੀ ਖ਼ਬਰ ਕੋਰੀਅਰ ਕੰਪਨੀ ਦੀ ਮਹਿਲਾ ਕਰਮਚਾਰੀ ਨਾਲ ਕੁੱਟਮਾਰ ਦੇ ਮਾਮਲੇ ’ਚ ਹੋਟਲ ਕਾਰੋਬਾਰੀ ਮਨਮੋਹਨ ਕਤਿਆਲ ’ਤੇ ਕੱਸਿਆ ਕਾਨੂੰਨੀ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।