07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ‘ਭਾਰਤ ਭਾਸ਼ਾ ਸਮਰ ਕੈਂਪ’ ਲਗਾਇਆ

ਅਜੀਤ ਡੈਸਕ 26-07-2026
ਜਗਰਾਉਂ, 25 ਜੁਲਾਈ (ਵਿਨੋਦ ਕੁਮਾਰ)-ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ‘ਭਾਰਤ ਭਾਸ਼ਾ ਸਮਰ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਹਰਿਆਣਾ ਰਾਜ ਦੇ ਸੱਭਿਆਚਾਰ, ਲੋਕ ਕਲਾਵਾਂ, ਖੇਡਾਂ, ਭੋਜਨ, ਸੰਗੀਤ ਅਤੇ ਵਿਰਾਸਤ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ। ਕੈਂਪ ਦੇ ਆਖਰੀ ਦਿਨ ਸੰਗੀਤ, ਨਾਚ ਅਤੇ ਵਿਰਾਸਤ ਆਧਾਰਿਤ ਸ਼ਾਨਦਾਰ ਗ੍ਰੈਂਡ ਫਿਨਾਲੇ ਦਾ ਆਯੋਜਨ ਕੀਤਾ ਗਿਆ। ਇਸ ਸੱਤ ਰੋਜ਼ਾ ਸਮਰ ਕੈਂਪ ਵਿੱਚ ਸਕੂਲ ਦੇ ਕੁੱਲ 140 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਹਰਿਆਣਾ ਦੀ ਸੱਭਿਆਚਾਰਕ ਵਿਭਿੰਨਤਾ, ਲੋਕ ਕਲਾਵਾਂ ਅਤੇ ਪਰੰਪਰਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਨੂੰ ਸਮਝਣ, ਵੱਖ-ਵੱਖ ਰਾਜਾਂ ਦੀਆਂ ਪਰੰਪਰਾਵਾਂ ਦਾ ਸਤਿਕਾਰ ਕਰਨ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਗਿਆਨ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕੈਂਪ ਦੀ ਸਫ਼ਲਤਾ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਸ.ਬਹਾਦੁਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਭੂੰਦੜੀ ਵਿਚ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾਣਾ ਨਿੰਦਣਯੋਗ- ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।