07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਭੂੰਦੜੀ ਵਿਚ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 26-07-2026
ਭੂੰਦੜੀ, 25 ਜੁਲਾਈ (ਕੁਲਦੀਪ ਸਿੰਘ ਮਾਨ): ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਜ਼ੁਲਮਾਂ ਦੇ ਵਿਰੋਧ ਵਿਚ ਅੱਜ ਭੂੰਦੜੀ ਵਿਖੇ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਦੋਵਾਂ ਸਰਕਾਰਾਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੁਖਦੇਵ ਸਿੰਘ (ਕੋਆਰਡੀਨੇਟਰ), ਬੀ.ਕੇ.ਯੂ. (ਏਕਤਾ ਉਗਰਾਹਾਂ) ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਭਟੀਆ, ਬੀ.ਕੇ.ਯੂ. ਏਕਤਾ (ਡਕੌਦਾ-ਧਨੇਰ) ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਬੇਅੰਤ ਸਿੰਘ ਬਾਣੀਵਾਲ ਅਤੇ ਜਸਵੀਰ ਸਿੰਘ ਸੀਰਾ (ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ) ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿਚ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਕਈ ਨੌਜਵਾਨ ਜ਼ਖ਼ਮੀ ਹੋਏ, ਜੋ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਆਗੂਆਂ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਜ਼ਬਰ ਕਰਨਾ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਸਤਵੰਤ ਸਿੰਘ ਸਿਵੀਆ, ਭੋਲਾ ਸਿੰਘ ਕਾਉਂਕੇ (ਬੀ.ਕੇ.ਯੂ. ਡਕੌਦਾ-ਧਨੇਰ), ਸੁਰਜੀਤ ਸਿੰਘ ਸਾਬਕਾ ਚੇਅਰਮੈਨ, ਸਿਕੰਦਰ ਸਿੰਘ ਮੁਕੰਦਪੁਰ, ਅਮਰੀਕ ਸਿੰਘ ਰਾਮਾ, ਮਨਜਿੰਦਰ ਸਿੰਘ ਖੇੜੀ, ਗੁਰਮੀਤ ਸਿੰਘ ਗਰੇਵਾਲ, ਜਸਵਿੰਦਰ ਸਿੰਘ ਲਤਾਲਾ, ਬਸੰਤ ਸਿੰਘ ਭਰੋਵਾਲ, ਸੂਬੇਦਾਰ ਕਾਲਾ ਸਿੰਘ, ਜੰਗੀ ਸਿੰਘ, ਭਿੰਦਰ ਸਿੰਘ, ਰਾਮਚੰਦ, ਸਤਪਾਲ ਸਿੰਘ, ਮਨਜਿੰਦਰ ਸਿੰਘ ਮੋਨੀ, ਸੰਦੀਪ ਸਿੰਘ ਖ਼ਾਲਸਾ, ਕਸ਼ਮੀਰ ਸਿੰਘ ਰਾਮਪੁਰ, ਜੇਠਾ ਸਿੰਘ, ਮਾਹਲ ਸਿੰਘ ਤਲਵੰਡੀ ਨੌਆਬਾਦ, ਮੇਜਰ ਸਿੰਘ, ਕੁਲਦੀਪ ਸਿੰਘ ਰਾਊਵਾਲ ਅਤੇ ਚਮਕੌਰ ਸਿੰਘ ਘਮਣੇਵਾਲ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਚਮਕੌਰ ਸਿੰਘ ਹਾਸ ਅਤੇ ਮਾਣਕ ਭਰੋਵਾਲ ਨੇ ਇਨਕਲਾਬੀ ਗੀਤ ਪੇਸ਼ ਕੀਤੇ, ਜਦਕਿ ਸਟੇਜ਼ ਸਕੱਤਰ ਵਜੋਂ ਸਮਾਗਮ ਦਾ ਸੰਚਾਲਨ ਕੀਤਾ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ ਭਲਾਈ ਸੋਚਦਾ ਹੈ- ਮੱਲ੍ਹਾ, ਕਾਉਂਕੇ ਅਗਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ‘ਭਾਰਤ ਭਾਸ਼ਾ ਸਮਰ ਕੈਂਪ’ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।