07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ ਭਲਾਈ ਸੋਚਦਾ ਹੈ- ਮੱਲ੍ਹਾ, ਕਾਉਂਕੇ

ਅਜੀਤ ਡੈਸਕ 26-07-2026
ਹਠੂਰ, 25 ਜੁਲਾਈ (ਛਿੰਦਾ)- ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ, ਆਟਾ ਦਾਲ, ਦਲਿਤਾਂ ਦੀਆਂ ਧੀਆਂ ਨੂੰ ਸ਼ਗਨ ਸਕੀਮ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਵਡਮੁੱਲੀ ਦੇਣ ਸੀ। ਜਿਸ ਨੂੰ ਪਹਿਲਾਂ ਵਿਰੋਧੀ ਰਾਜ਼ਸੀ ਪਾਰਟੀ ਭੰਡਦੀਆਂ ਨਹੀਂ ਥੱਕਦੀਆਂ ਸਨ, ਪਰ ਸਮੇਂ ਨਾਲ ਜਦੋਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ’ਚ ਆਈ ਹੈ ਤਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਉਕਤ ਸਕੀਮਾਂ ਨੂੰ ਹੂਬ ਹੂ ਲਾਗੂ ਕਰਨਾ ਪਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਕਮਲਜੀਤ ਸਿੰਘ ਮੱਲ੍ਹਾ ਅਤੇ ਸਰਪ੍ਰੀਤ ਸਿੰਘ ਕਾਉਂਕੇ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਜ਼ੋਸ਼ ਵਿਚ ਹਨ ਲੋਕ ਵਿਰੋਧੀ ਪਾਰਟੀਆਂ ਨੂੰ ਚੰਗਾ ਸਬਕ ਸਿਖਾਉਣਗੇ।
ਪਿਛਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ’ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਨਿੰਦਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਭੂੰਦੜੀ ਵਿਚ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।