06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦੀ ਰਾਜਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਹੋਈ

ਅਜੀਤ ਡੈਸਕ 26-07-2026
ਪੱਖੋਵਾਲ-ਸਰਾਭਾ, 25 ਜੁਲਾਈ (ਖੁਸ਼ਵਿੰਦਰ ਸਿੰਘ ਸਰਾਭਾ) ਰਾਜਗੜ੍ਹ ਤੇ ਭੈਣੀ ਰੋੜਾਂ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਅਹਿਮ ਮੀਟਿੰਗ ਅੱਜ ਹੋਈ, ਜਿਸ ਦੌਰਾਨ ਪਿਛਲੇ ਪੰਜ ਸਾਲਾਂ ਦੇ ਲੈਣ ਦੇਣ ਦਾ ਮੁਲੰਕਣ ਕੀਤਾ ਗਿਆ ਉਪਰੰਤ ਸਮੂਹ ਵੋਟਰਾਂ ਵਲੋਂ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸਰਬਸੰਮਤੀ ਨਾਲ ਨਵੀ ਪ੍ਰੰਬਧਕੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਸ: ਹਰਮੇਲ ਸਿੰਘ ਨੂੰ ਸਰਬਸੰਮਤੀ ਨਾਲ ਕੋਪਰੇਟਿਵ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਰਜਿੰਦਰ ਸਿੰਘ ਤੇ ਇਕਬਾਲ ਸਿੰਘ ਨੂੰ ਮੀਤ ਪ੍ਰਧਾਨ, ਪਿਛੋਰਾ ਸਿੰਘ ਨੂੰ ਕਮੇਟੀ ਮੈਂਬਰ ਸਮੇਤ ਹਰਜੀਵਨ ਸਿੰਘ, ਮੋਹਣ ਸਿੰਘ, ਕੁਲਦੀਪ ਸਿੰਘ, ਸੰਤੌਖ ਸਿੰਘ, ਕੁਮਾਰ ਰਾਜ ਸਿੰਘ, ਹਰਜੀਤ ਕੌਰ, ਮਨਦੀਪ ਕੌਰ ਨੂੰ ਵੀ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਹਰਮੇਲ ਸਿੰਘ ਨੇ ਤੇ ਸਮੁੱਚੀ ਟੀਮ ਨੇ ਪਿੰਡ ਵਾਸੀਆ ਨੂੰ ਭਰੋਸਾ ਦਿੱਤਾ ਕਿ ਉਹ ਪੂਰੀ ਤਨਦੇਹੀ ਨਾਲ ਦੋਵੇ ਪਿੰਡਾਂ ਦੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ। ਇਸ ਮੌਕੇ ਸੁਸਾਇਟੀ ਦੇ ਸੈਕਟਰੀ ਹਰਮਨਦੀਪ ਸਿੰਘ, ਸਮੇਤ ਪਿੰਡ ਦੇ ਸਮੂਹ ਪਤਵੰਤਿਆਂ ਨੇ ਨਵੀ ਚੁਣੀ ਟੀਮ ਦੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਗੁਰਮੇਲ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਹਰਮੇਲ ਸਿੰਘ, ਗੁਰਦੀਪ ਸਿੰਘ, ਸ਼ੇਰ ਸਿੰਘ, ਕਪੂਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਦਾਖਾ ਦੇ ਇੰਚਾਰਜ ਡਾ. ਕੰਗ ਦੀ ਅਗਵਾਈ ’ਚ ਪਿੰਡ ਤਲਵੰਡੀ ਖੁਰਦ ਵਾਸੀਆਂ ਨੂੰ ਹਰ ਸਹੂਲਤ ਮੁਹੱਈਆਂ ਕਰਵਾਈ- ਨੰਬਰਦਾਰ... ਅਗਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ’ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।