06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਸਰਕਾਰ ਦੀ ਨਾ ਸਹਿਣਯੋਗ ਕਾਰਵਾਈ- ਸਿੰਮਕ, ਮਲਕਪੁਰ, ਝੱਮਟ

ਅਜੀਤ ਡੈਸਕ 28-07-2026
ਹੰਬੜਾਂ, 27 ਜੁਲਾਈ (ਮੇਜਰ ਹੰਬੜਾਂ)- ਹੱਕੀ ਮੰਗਾਂ ਲਈ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾਣਾ ‘ਆਪ’ ਸਰਕਾਰ ਦੀ ਨਾ ਸਹਿਣਯੋਗ ਕਾਰਵਾਈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸਰਕਲ ਪ੍ਰਧਾਨ ਜਥੇ: ਕਰਮਜੀਤ ਸਿੰਘ ਮਲਕਪੁਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਝੱਮਟ ਨੇ ‘ਆਪ’ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅੱਜ ਸੂਬੇ ਅੰਦਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਤੇ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ, ਜਿਸ ਲਈ ਸਰਕਾਰ ਬੁਖਲਾਹਟ ਵਿਚ ਆ ਕੇ ਸੂਬੇ ’ਚ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ਰ ਨਾਲ ਦਬਾਉਣਾ ਚਾਹੁੰਦੀ ਹੈ। ਇੰਚਾਰਜ ਸਿੰਮਕ, ਜੱਥੇ: ਮਲਕਪੁਰ ਅਤੇ ਝੱਮਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਕਰਮਚਾਰੀਆਂ ਦੀ ਪਿੱਠ ’ਤੇ ਖੜਾ ਹੈ ਤੇ ਸਰਕਾਰ ਨੂੰ ਮੁਲਾਜ਼ਮ ਵਰਗ ਸਮੇਤ ਕਿਸੇ ਨਾਲ ਵੀ ਧੱਕਾ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ‘ਆਪ’ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਪੂਰਾ ਹਿਸਾਬ ਲਿਆ ਜਾਵੇਗਾ ਤੇ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਮੁਲਾਜ਼ਮਾਂ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ। ਸਿੰਮਕ ਅਤੇ ਮਲਕਪੁਰ ਨੇ ਕਿਹਾ ਕਿ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਹੀ ਨੌਜਵਾਨਾਂ ਨੂੰ ਸਭ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆਂ ਸੀ, ਪਰ ਅੱਜ ਭਗਵੰਤ ਮਾਨ ਸਰਕਾਰ ਨੌਕਰੀਆਂ ਮੰਗ ਰਹੇ ਅਤੇ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਡੰਡੇ ਵਰ੍ਹਾਅ ਰਹੀ ਹੈ।
ਪਿਛਲੀ ਖ਼ਬਰ ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ ਅਗਲੀ ਖ਼ਬਰ ਇੰਜੀਨੀਅਰਜ਼ ਦੇ ਹੱਕ ਦੇਣ ਤੋਂ ਭੱਜਣ ਵਾਲੀ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਇੰਜੀਨੀਅਰਾਂ ਨੇ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।