06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਅਜੀਤ ਡੈਸਕ 28-07-2026
ਜਗਰਾਉਂ, 27 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਵਿਧਾਤੇ ਭਦੌੜ ਵਿਖੇ ਸ਼ੁਰੂ ਹੋਏ। ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਸਮਾਗਮ ਦੀ ਆਰੰਭਤਾ ਮੌਕੇ ਪ੍ਰਕਾਸ਼ ਕਰਵਾਏ ਗਿਆਰਾਂ ਸ੍ਰੀ ਸੰਪਟ ਅਖੰਡ ਪਾਠਾਂ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ। ਭਾਈ ਹਰਦੀਪ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਹ ਸਮਾਗਮ 27 ਜੁਲਾਈ ਤੋਂ ਸ਼ੁਰੂ ਹੋ ਕੇ 2 ਅਗਸਤ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ 2 ਜੁਲਾਈ ਸਵੇਰੇ 9 ਵਜੇ ਪ੍ਰਕਾਸ਼ ਕਰਵਾਏ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਮਹਾਂਪੁਰਖ, ਕੀਰਤਨੀ, ਕਵੀਸ਼ਰੀ, ਢਾਡੀ ਜਥਿਆਂ ਤੋਂ ਇਲਾਵਾ ਸਿੱਖ ਕੌਮ ਦੇ ਮਹਾਨ ਪ੍ਰਚਾਰਕ, ਧਾਰਮਿਕ, ਸਮਾਜਿਕ, ਰਾਜਨੀਤਿਕ ਸੰਸਥਾਵਾਂ ਦੇ ਆਗੂ ਪਹੁੰਚ ਕੇ ਸੰਤ ਬਾਬਾ ਗੇਜਾ ਸਿੰਘ ਨਾਨਕਸਰ ਵਾਲਿਆਂ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ ਹਰ ਰੋਜ਼ ਰਾਤ ਨੂੰ ਕੀਰਤਨ ਦਰਬਾਰ ਵੀ ਹੋਵੇਗਾ ਜਿਸ ਵਿਚ ਕੀਰਤਨੀ ਜਥੇ ਅਤੇ ਮਹਾਂਪੁਰਖ ਸੰਗਤਾਂ ਨੂੰ ਗੁਰਬਾਣੀ ਦਾ ਕੀਰਤਨ ਅਤੇ ਪ੍ਰਬਚਨਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਬਾਬਾ ਹਰਚੰਦ ਸਿੰਘ ਝੋਰੜਾਂ, ਰਛਪਾਲ ਸਿੰਘ ਅਨੰਦਪੁਰ ਸਾਹਿਬ, ਭਾਈ ਹਰਦੀਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੋਰਾ ਸਿੰਘ, ਭਾਈ ਧੰਨਾ ਸਿੰਘ, ਆਤਮਾ ਸਿੰਘ ਗਾਲਿਬ, ਜਸਵੰਤ ਸਿੰਘ ਗਾਲਿਬ, ਕੁਲਦੀਪ ਸਿੰਘ, ਗੁਰਬਚਨ ਸਿੰਘ ਜਲਾਲ, ਗੁਰਸ਼ਰਨ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਜਰਨੈਲ ਸਿੰਘ, ਵਰਿੰਦਰ ਸਿੰਘ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਜਸਪਾਲ ਸਿੰਘ, ਜਸਬੀਰ ਸਿੰਘ, ਹਰਤੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਸ਼ਰਨ ਕਲਾ ਭਵਨ ਵਿਖੇ ਨਾਟਕ ‘ਵਗਦੇ ਪਾਣੀ ਦੀਆਂ ਲਹਿਰਾਂ ਨੂੰ ਮੋੜ’ ਦਾ ਸਫ਼ਲ ਮੰਚਨ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਸਰਕਾਰ ਦੀ ਨਾ ਸਹਿਣਯੋਗ ਕਾਰਵਾਈ- ਸਿੰਮਕ, ਮਲਕਪੁਰ, ਝੱਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।