07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂਸਰ ਸੁਧਾਰ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 28-07-2026
ਗੁਰੂਸਰ ਸੁਧਾਰ, 27 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਤੋਂ ਅੱਜ ਛੇਵੇਂ ਪਾਤਿਸ਼ਾਹ ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਲਾਨਾ ਸਮਾਗਮਾਂ ਦੇ ਦੂਜੇ ਦਿਨ ਨਗਰ ਕੀਰਤਨ ਸਜਾਇਆ ਗਿਆ। ਸੁੰਦਰ ਪਾਲਕੀ ਅੰਦਰ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ, ਉਪਰੰਤ ਜੈਕਾਰਿਆਂ ਦੀ ਗੂੰਜ ਤੇ ਨਗਾਰੇ ਦੀ ਚੋਟ ਵਿਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦਰਮਿਆਨ ਨਗਰ ਕੀਰਤਨ ਦੌਰਾਨ ਸ਼ਬਦ ਗੁਰਬਾਣੀ ਦਾ ਪ੍ਰਵਾਹ ਚੱਲਿਆ। ਗੁਰਦੁਆਰਾ ਸਾਹਿਬ ਤੋਂ ਚੱਲ ਕੇ ਘੁਮਾਣ ਚੌਂਕ ਤੇ ਅਗਾਂਹ ਸੁਧਾਰ ਬਾਜ਼ਾਰ ਵਿਖੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਪੱਪ ਗਿੱਲ, ਵਿਕਾਸ ਸ਼ਰਮਾ ਨੀਨੂੰ, ਨਿਤਿਸ਼ ਕੌਂਟੀ, ਮਨਰਾਜ ਸਿੰਘ ਗਰੇਵਾਲ ਆਦਿ ਦਰਜਨਾਂ ਪਤਵੰਤੇ ਸੱਜਣਾਂ ਨੇ ਨਗਰ ਕੀਰਤਨ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਉਪਰੰਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਆਗਮਨ ਪੁਰਬਾਂ ਦੀ ਸ਼ੁਰੂਆਤ ਮੌਕੇ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਨੇ ਆਪਣੀ ਹਾਜ਼ਰੀ ਭਰੀ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਆਗਮਨ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਨਿਡਰਤਾ, ਸੇਵਾ, ਪਰਉਪਕਾਰ, ਧਾਰਮਿਕ ਆਜ਼ਾਦੀ ਤੇ ਮਨੁੱਖੀ ਰੱਖਿਆ ਦਾ ਸੰਦੇਸ਼ ਦਿੱਤਾ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜ਼ਿੰਦਗੀ ਵਿਚ ਧਾਰਨ ਕਰੀਏ। ਇਸ ਮੌਕੇ ਕਰਵਾਏ ਗਏ ਅੰਮ੍ਰਿਤਪਾਨ ਦੌਰਾਨ 21 ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗੇ। ਅੱਜ ਦੂਜੇ ਦਿਨ ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਸਰਕਲ ਪ੍ਰਧਾਨ ਗੁਰਚੀਨ ਸਿੰਘ ਚਾਹਲ, ਮੈਨੇਜਰ ਅਮਰੀਕ ਸਿੰਘ ਦਿਓਲ, ਮੈਨੇਜਰ ਨਿਰਭੈ ਸਿੰਘ ਚੀਮਨਾ ਹੇਰਾਂ, ਸਰਪੰਚ ਇੰਦਰਜੀਤ ਸਿੰਘ ਗਿੱਲ, ਸਰਪੰਚ ਹਰਮੇਲ ਸਿੰਘ ਧਾਲੀਵਾਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਸ: ਅਵਤਾਰ ਸਿੰਘ ਗਿੱਲ, ਸੁਖਜੰਤ ਸਿੰਘ ਗਿੱਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਚੇਅਰਮੈਨ ਮਿਹਰ ਸਿੰਘ ਧਾਲੀਵਾਲ, ਅਵਨਿੰਦਰ ਸਿੰਘ ਕਾਕਾ, ਡਾ: ਕਿਰਪਾਲ ਸਿੰਘ, ਪ੍ਰਧਾਨ ਮਲਕੀਤ ਸਿੰਘ ਸਿੱਧੂ, ਪਰਮਿੰਦਰ ਸਿੰਘ ਪੱਪੂ, ਹਜ਼ੂਰੀ ਰਾਗੀ ਰੁਪਿੰਦਰ ਸਿੰਘ, ਸਹਾਇਕ ਰਾਗੀ ਭਗਵੰਤ ਸਿੰਘ, ਗੁਰਵਿੰਦਰ ਸਿੰਘ ਸਟੋਰ ਕੀਪਰ, ਬਲਜੀਤ ਸਿੰਘ ਖ਼ਜ਼ਾਨਚੀ, ਜਗਤਾਰ ਸਿੰਘ ਭੋਲੂ, ਪ੍ਰਿੰ: ਜਗਰਾਜ ਸਿੰਘ ਧਾਲੀਵਾਲ, ਪ੍ਰਿੰ: ਨੀਰੂ ਬਾਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਵਾਸੀ ਮਹਿਲਾ ਨੇ ਬੱਸ ਦੇ ਅਗਲੇ ਸ਼ੀਸ਼ੇ ’ਤੇ ਮਾਰਿਆ ਪੱਥਰ, ਕੰਡਕਟਰ ਨਾਲ ਹੱਥੋਪਾਈ,- ਨਕਦੀ ਬੈਗ ਖੋਹਣ ਦੀ ਕੋਸ਼ਿਸ਼ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ, 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।