07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 28-07-2026
ਜਗਰਾਉਂ, 27 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਮਾਜ ਮਿਲਵਰਤਨ ਸੁਸਾਇਟੀ ਜਗਰਾਉਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਤਿਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਤਹਿਸੀਲ ਪੱਧਰੀ ਨਿਰੋਲ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਸਮਾਜ ਮਿਲਵਰਤਨ ਸੁਸਾਇਟੀ ਵੱਲੋਂ ਵਿਸ਼ੇਸ਼ ਮੀਟਿੰਗ ਕਰਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਚੀਮਨਾ, ਜਨਰਲ ਸਕੱਤਰ ਪ੍ਰੇਮ ਸਿੰਘ ਲੋਹਟ ਅਤੇ ਸਰਪ੍ਰਸਤ ਮਹਿੰਗਾ ਸਿੰਘ ਮੀਰਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਮਿਲਵਰਤਨ ਸੁਸਾਇਟੀ ਵੱਲੋਂ ਵਿਸ਼ਾਲ ਧਾਰਮਿਕ ਸਮਾਗਮ ਦੀ ਸਫ਼ਲਤਾ ਲਈ ਜਗਰਾਉਂ ਸ਼ਹਿਰ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਵਿਚ ਸੰਗਤਾਂ ਨਾਲ ਹੁਣੇ ਤੋਂ ਹੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪ੍ਰਧਾਨ ਰਛਪਾਲ ਸਿੰਘ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਭਾਰੀ ਸ਼ਰਧਾ ਤੇ ਉਤਸ਼ਾਹ ਨੂੰ ਵੇਖਦਿਆਂ ਵੱਡੇ ਪੱਧਰ ’ਤੇ ਯੋਗ ਪ੍ਰਬੰਧ ਕਰਨ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਸਮਾਜ ਮਿਲਵਰਤਨ ਸੁਸਾਇਟੀ ਨੂੰ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਚੀਮਨਾ, ਮਹਿੰਗਾ ਸਿੰਘ ਮੀਰਪੁਰ, ਪ੍ਰੇਮ ਸਿੰਘ ਲੋਹਟ, ਭਵਨਜੀਤ ਸਿੰਘ ਕਮਾਲਪੁਰਾ, ਮਾ: ਸਰਬਜੀਤ ਸਿੰਘ ਦੇਹੜਕਾ, ਹਰਪ੍ਰੀਤ ਸਿੰਘ ਮਲਕ, ਅਸ਼ੋਕ ਕੁਮਾਰ, ਹੰਸਰਾਜ ਆੜ੍ਹਤੀ, ਬਲਵੀਰ ਸਿੰਘ ਨੱਥੋਵਾਲ, ਹਰਪ੍ਰੀਤ ਸਿੰਘ ਮੱਲ੍ਹਾ, ਬਿੱਲਾ, ਹਰਵਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਕੀਤੀ ਮੀਟਿੰਗ ਨੇ ਪੰਥ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਪ੍ਰਵਾਸੀ ਮਹਿਲਾ ਨੇ ਬੱਸ ਦੇ ਅਗਲੇ ਸ਼ੀਸ਼ੇ ’ਤੇ ਮਾਰਿਆ ਪੱਥਰ, ਕੰਡਕਟਰ ਨਾਲ ਹੱਥੋਪਾਈ,- ਨਕਦੀ ਬੈਗ ਖੋਹਣ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।