18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਆਮ ਆਦਮੀ ਪਾਰਟੀ ਹਾਈਕਮਾਂਡ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਮੁੜ ਦਿੱਤਾ ਥਾਪੜਾ

ਅਜੀਤ ਡੈਸਕ 29-07-2026

ਕਿਹਾ, 2027 ਦੀਆਂ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰਕੇ ਲੋਕ ਸੇਵਾ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ
ਰਾਏਕੋਟ, 28 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਇੱਕ ਵਾਰ ਫਿਰ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕੇ ਦੀ ਵਾਗਡੋਰ ਸੰਭਾਲਣ ਲਈ ਮੁੜ ਥਾਪੜਾ ਦਿੱਤਾ ਗਿਆ ਹੈ। ਉਨ੍ਹਾਂ ਨੇ ਹਲਕਾ ਰਾਏਕੋਟ ’ਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਹਲਕੇ ਵਿੱਚ ਆਪਣੀ ਪਕੜ ਨੂੰ ਹੋਰ ਮਜ਼ਬੂਤ ਕਰਨ ਲਈ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹਲਕੇ ਦੇ ਅਧੂਰੇ ਅਤੇ ਨਵੇਂ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।। 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਰਾਏਕੋਟ ਦੇ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਦਮ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਰਾਏਕੋਟ ਤੋਂ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ਼ ਕੀਤੀ ਜਾਵੇਗੀ ਅਤੇ ਲੋਕ ਸੇਵਾ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

ਪਿਛਲੀ ਖ਼ਬਰ ਬੱਲੋਵਾਲ ’ਚ ਅਮਰਦੀਪ ਸਿੰਘ ਰੂਬੀ ਦੀ ਅਗਵਾਈ ਹੇਠ ਕਾਂਗਰਸ ਦੀ ਜ਼ੋਨ ਪੱਧਰੀ ਮੀਟਿੰਗ ਅਗਲੀ ਖ਼ਬਰ ਸਭ ਦਾ ਸਹਿਯੋਗ ਲੈ ਕੇ ਸ਼ਹਿਰ ਦਾ ਵਿਕਾਸ ਕਰਾਂਗਾ-ਪ੍ਰਧਾਨ ਕੰਵਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।