18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਾਤਾਵਰਣ ਦੀ ਸੰਭਾਲ ਲਈ ਵਿਦਿਆਰਥੀਆਂ ਨੂੰ ਬੂਟੇ ਵੰਡੇ

ਅਜੀਤ ਡੈਸਕ 29-07-2026
ਜਗਰਾਉਂ, 28 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ ਅਤੇ ਸਕੂਲ ’ਚ ਪੌਦੇ ਲਗਾਏ ਗਏ। ਇਹ ਮੁਹਿੰਮ ਹਰਿਆਲੀ ਮਿਸ਼ਨ ‘ਏਕ ਮਿਸ਼ਨ ਭਾਰਤ ਮਾਂ ਕੇ ਨਾਮ’ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਚਲਾਏ ਜਾ ਰਹੇ ਸਕੂਲ ਪਲਾਂਟੇਸ਼ਨ ਮਿਸ਼ਨ ਅਧੀਨ ਆਯੋਜਿਤ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਫ਼ਲਦਾਰ ਅਤੇ ਛਾਂਦਾਰ ਰੁੱਖਾਂ ਦੇ ਪੌਦੇ ਵੰਡੇ ਗਏ ਅਤੇ ਸਕੂਲ ਕੈਂਪਸ ਵਿੱਚ ਲਗਾਏ ਗਏ । ਅਧਿਆਪਕਾਂ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਰੁੱਖ ਮਨੁੱਖੀ ਜੀਵਨ ਲਈ ਕੁਦਰਤ ਦੀ ਅਨਮੋਲ ਦਾਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ, ਪਾਣੀ ਦੇਣ, ਸੁਰੱਖਿਆ ਕਰਨ ਅਤੇ ਵੱਡੇ ਰੁੱਖ ਬਣਨ ਤੱਕ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੱਧ ਰਿਹਾ ਪ੍ਰਦੂਸ਼ਣ ਅਤੇ ਘਟਦੀ ਹਰਿਆਲੀ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਚਪਨ ਤੋਂ ਹੀ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਉਹ ਭਵਿੱਖ ਵਿੱਚ ਜ਼ਿੰਮੇਵਾਰ ਅਤੇ ਚੇਤੰਨ ਨਾਗਰਿਕ ਬਣਨਗੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਸਕੂਲਾਂ ਅਤੇ ਆਸ-ਪਾਸ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਮੇਵਾਰੀ ਬਣਾਉਣ। ਉਨ੍ਹਾਂ ਕਿਹਾ ਕਿ ਹਰਿਆਲੀ ਨਾਲ ਹੀ ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਦੀ ਨੀਂਹ ਰੱਖੀ ਜਾ ਸਕਦੀ ਹੈ ਅਤੇ ਅੱਜ ਦੇ ਬੱਚਿਆਂ ਨੂੰ ਕੁਦਰਤ ਪ੍ਰਤੀ ਜ਼ਿੰਮੇਵਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਪਿਛਲੀ ਖ਼ਬਰ ਪੁਲਿਸ ਤਸ਼ੱਦਦ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਅੱਗੇ ਰੋਸ ਵਿਖਾਵਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਸਾਰੀਆਂ ਪੰਜਾਬ ਵਿਰੋਧੀ ਸਕੀਮਾਂ ਨੂੰ ਸੂਬੇ ਵਿਚ ਕਰ ਰਹੀ ਹੈ ਲਾਗੂ-ਕਾਮਿਲ ਅਮਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।