17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੁਲਿਸ ਤਸ਼ੱਦਦ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਅੱਗੇ ਰੋਸ ਵਿਖਾਵਾ

ਅਜੀਤ ਡੈਸਕ 29-07-2026
ਚਾਰ ਸਾਲਾਂ ਤੋਂ ਥਾਣੇ ਮੂਹਰੇ ਧਰਨੇ ’ਤੇ ਬੈਠੇ ਹਨ ਪੀੜਤ
ਜਗਰਾਉਂ, 28 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੁਲਿਸ ਤਸ਼ੱਦਦ ਖ਼ਿਲਾਫ਼ ਪਿਛਲੇ ਚਾਰ ਸਾਲਾਂ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਧਰਨੇ ‘ਤੇ ਬੈਠੇ ਪੀੜ੍ਹਤਾਂ ਅਤੇ ਜਮਹੂਰੀ ਜਥੇਬੰਦੀਆਂ ਦੇ ਵਰਕਰਾਂ ਤੇ ਆਗੂਆਂ ਨੇ ਥਾਣੇ ਮੂਹਰੇ ਰੋਸ-ਵਿਖਾਵਾ ਕਰਕੇ ਪੀੜ੍ਹਤਾਂ ਨੂੰ ਇਨਸਾਫ਼ ਨਾ ਦੇਣ ’ਤੇ ਰੋਸ ਜਤਾਇਆ ਹੈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਨਿਰਮਲ ਸਿੰਘ ਧਾਲੀਵਾਲ, ਪ੍ਰਧਾਨ ਜਸਪ੍ਰੀਤ ਸਿੰਘ ਢੋਲਣ, ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਭਰਪੂਰ ਸਿੰਘ ਛੱਜਾਵਾਲ ਨੇ ਕਿਹਾ ਕਿ ਮੌਜੂਦਾ ਪੁਲਿਸ ਅਤੇ ਸਿਵਲ ਅਧਿਕਾਰੀ ਪੀੜ੍ਹਤਾਂ ’ਤੇ ਤਸ਼ੱਦਦ ਕਰਨ ਵਾਲੇ ਉਸ ਸਮੇਂ ਦੇ ਥਾਣਾ ਮੁਖੀ ਅਤੇ ਉਸ ਦੇ ਸਾਥੀਆਂ ਨੂੰ ਬਚਾਉਣ ਵਾਸਤੇ ਲੱਗੀ ਹੋਈ ਹੈ ਅਤੇ ਪੀੜਤਾਂ ਨੂੰ ਸਾਲਾਂਬੱਧੀ ਇਨਸਾਫ਼ ਨਾ ਦੇਣਾ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ।
ਇਸ ਮੌਕੇ ਮੁੱਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਤੱਤਕਾਲੀ ਕਥਿਤ ਥਾਣਾ ਮੁਖੀ ਗੁਰਿੰਦਰ ਸਿੰਘ ਬੱਲ ਅਤੇ ਏ.ਐੱਸ.ਆਈ. ਰਾਜਵੀਰ ਸਿੰਘ ਨੇ ਸਾਡੇ ਦੋਵੇਂ ਪਰਿਵਾਰਾਂ ਨੂੰ ਨਾਜਾਇਜ਼ ਹਿਰਾਸਤ ’ਚ ਰੱਖ ਕੇ ਤਸ਼ੱਦਦ ਕੀਤਾ ਸੀ, ਪਰ ਹੁਣ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਸਮੇਂ ਪੀੜ੍ਹਤਾ ਸੁਰਿੰਦਰ ਕੌਰ ਰਸੂਲਪੁਰ, ਕਮਲਜੀਤ ਕੌਰ, ਜਥੇਦਾਰ ਚੜ੍ਹਤ ਸਿੰਘ, ਜਥੇਦਾਰ ਭੋਲਾ ਸਿੰਘ, ਕੁਲਦੀਪ ਸਿੰਘ ਚੌਹਾਨ, ਜਗਦੀਸ਼ ਸਿੰਘ ਬਿੰਜਲ, ਸੁਖਦੇਵ ਸਿੰਘ, ਪ੍ਰਕਾਸ਼ ਸਿੰਘ ਲੀਲ੍ਹਾਂ, ਸਾਬਕਾ ਸਰਪੰਚ ਤਰਸੇਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ‘ਆਪ’ ਸਰਕਾਰ ਦੀ ਨਿੰਦਣਯੋਗ ਕਾਰਵਾਈ-ਵਾਈਸ ਚੇਅਰਮੈਨ ਲ... ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਾਤਾਵਰਣ ਦੀ ਸੰਭਾਲ ਲਈ ਵਿਦਿਆਰਥੀਆਂ ਨੂੰ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।