17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਿੱਧਵਾਂ ਬੇਟ ਦੇ ਮੇਨ ਚੌਕ ਵਿਚ ਕੱਪੜਿਆਂ ਅਤੇ ਫਲਾਂ ਦੀਆਂ ਦੁਕਾਨਾਂ ’ਚੋਂ ਕਰੀਬ 20 ਹਜ਼ਾਰ ਦਾ ਸਾਮਾਨ ਚੋਰੀ

ਅਜੀਤ ਡੈਸਕ 29-07-2026
ਭੂੰਦੜੀ, 28 ਜੁਲਾਈ (ਕੁਲਦੀਪ ਸਿੰਘ ਮਾਨ): ਸਿੱਧਵਾਂ ਬੇਟ ਇਲਾਕੇ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਦੋ ਰਾਤਾਂ ਦੌਰਾਨ ਲੁਧਿਆਣਾ ਮੇਨ ਚੌਂਕ ਵਿਚ ਸਥਿਤ ਦੋ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਕਰੀਬ 20 ਹਜ਼ਾਰ ਦੇ ਸਮਾਨ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਬੀਤੀ ਰਾਤ ਅਰਮਾਨ ਕਲੈਕਸ਼ਨ ਨਾਮਕ ਕੱਪੜਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਦੁਕਾਨ ਦੇ ਮਾਲਕ ਜਗਦੀਸ਼ ਸਿੰਘ ਨੇ ਦੱਸਿਆ ਕਿ ਚੋਰ ਪੈਂਟਾਂ, ਟੀ-ਸ਼ਰਟਾਂ, ਬੈਲਟਾਂ, ਪਰਫਿਊਮ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ, ਜਿਸ ਨਾਲ ਕਰੀਬ 10 ਹਜ਼ਾਰ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਕ ਰਾਤ ਪਹਿਲਾਂ ਇਸੇ ਚੌਂਕ ਵਿਚ ਸਥਿਤ ਸ਼ੌਂਕੀ ਫਰੂਟ ਦੀ ਦੁਕਾਨ ਨੂੰ ਵੀ ਚੋਰਾਂ ਨੇ ਨਿਸ਼ਾਨਾ ਬਣਾਇਆ। ਦੁਕਾਨਦਾਰ ਅਨੁਸਾਰ ਚੋਰ ਸੇਬ, ਅਨਾਰ ਅਤੇ ਹੋਰ ਫਲਾਂ ਦੀਆਂ ਪੇਟੀਆਂ ਚੋਰੀ ਕਰਕੇ ਲੈ ਗਏ, ਜਿਨ੍ਹਾਂ ਦੀ ਕੀਮਤ ਵੀ ਕਰੀਬ 10 ਹਜ਼ਾਰ ਬਣਦੀ ਹੈ।
ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਸ਼ੱਕੀ ਵਿਅਕਤੀ ਸਿਰ ’ਤੇ ਲਾਲ ਰੰਗ ਦਾ ਕੱਪੜਾ ਬੰਨ੍ਹੇ ਦੁਕਾਨ ਅੰਦਰ ਦਾਖ਼ਲ ਹੁੰਦਾ ਨਜ਼ਰ ਆ ਰਿਹਾ ਹੈ। ਸਟਰ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ ’ਤੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਅਤੇ ਵਪਾਰੀਆਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲੀ। ਇਸ ਸਬੰਧੀ ਜਦੋਂ ਥਾਣਾ ਸਿੱਧਵਾਂ ਬੇਟ ਦੇ ਮੁਖੀ ਐੱਸ.ਆਈ. ਅਮਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਹ ਹਾਈ ਕੋਰਟ ਗਏ ਹੋਏ ਹਨ ਅਤੇ ਵਾਪਸ ਆਉਣ ਉਪਰੰਤ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਵੇਗੀ।
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ’ਚ ਭੰਨ-ਤੋੜ ਤੇ ਚੋਰੀ ਦੇ ਦੋਸ਼ਾਂ ਹੇਠ ਕੇਸ ਦਰਜ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਤੇ ਲੋਕ ਮਾਰੂ ਨੀਤੀਆਂ ਅਪਨਾਉਣ ਨਾਲ ਆਪ ਦਾ ਚਿਹਰਾ ਹੋਇਆ ਬੇਨਕਾਬ-ਟਕਸਾਲੀ ਆਗੂ ਝੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।