02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅੱਜ ਮੁੱਖ ਮੰਤਰੀ ਭਗਵੰਤ ਮਾਨ ਕਿੰਗਜ਼ ਵਿਲਾ ਰਿਜੋਰਟਸ ਵਿਖੇ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੀਵਿਊ ਮੀਟਿੰਗ ਨੂੰ ਸੰਬੋਧਨ ਕਰਨਗੇ-ਕੋਆਰਡੀਨੇਟਰ ਥਿੰਦ

ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 2 ਅਗਸਤ ਦਿਨ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਿੰਗਜ਼ ਵਿਲਾ ਰਿਜੋਰਟਸ ਨੇੜੇ ਮੁੱਲਾਂਪੁਰ ਦਾਖਾ ਵਿਖੇ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੀਵਿਊ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ, ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ 02-08-2026
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 2 ਅਗਸਤ ਦਿਨ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਿੰਗਜ਼ ਵਿਲਾ ਰਿਜੋਰਟਸ ਨੇੜੇ ਮੁੱਲਾਂਪੁਰ ਦਾਖਾ ਵਿਖੇ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੀਵਿਊ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਪੰਜਾਬ ’ਚੋਂ ਨਸ਼ਿਆਂ ਦੀ ਚੇਨ ਤੋੜੀ ਗਈ ਹੈ ਅਤੇ ਵੱਡੀ ਮਾਤਰਾ ’ਚ ਨਸ਼ਾ ਬਰਾਮਦ ਕਰਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ’ਚ ਡੱਕਿਆ ਗਿਆ ਹੈ, ਜੋ ਕਿ ‘ਆਪ’ ਸਰਕਾਰ ਦੀ ਵੱਡੀ ਕਾਰਵਾਈ ਹੈ। ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਅੱਜ ਰੀਵਿਊ ਮੀਟਿੰਗ ’ਚ ਪੰਜਾਬ ਭਰ ’ਚੋਂ ਨਸ਼ਿਆਂ ਖ਼ਿਲਾਫ਼ ਬਣੀਆਂ ਬਲਾਕ ਕਮੇਟੀਆਂ ਦੇ ਮੈਂਬਰ ਅਤੇ ਪੰਜਾਬ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨਾਲ ਨਸ਼ਿਆ ਖ਼ਿਲਾਫ਼ ਮੁਹਿੰਮ ਨੂੰ ਹੋਰ ਸਿਖਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾ ਸਕੇੇ।
ਪਿਛਲੀ ਖ਼ਬਰ ਪਿੰਡ ਸੱਤੋਵਾਲ ਵਿਖੇ ਛੱਪੜ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਹਿਯੋਗ ਨਾ ਮਿਲਣ ’ਤੇ ਲੋਕ ਨਿਰਾਸ਼... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਪੂਰਨ ਸਮਰਥਨ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰਨਾ ਬੇਹੱਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।