03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਈਸਾਈ ਭਾਈਚਾਰੇ ਲਈ ਵੱਖਰੇ ਕਬਰਸਤਾਨ ਦੀ ਮੰਗ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਅੱਗੇ ਰੱਖੀਆਂ ਮੰਗਾਂ

ਲੁਧਿਆਣਾ, 2 ਅਗਸਤ (ਬੈਂਸ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਕਮਿਸਨ ਦੇ ਮੈਂਬਰਾਂ ਨੇ ਈਸਾਈ ਭਾਈਚਾਰੇ ਲਈ ਵੱਖਰਾ ਕਬਰਸਤਾਨ ਬਣਾਉਣ ਵਾਸਤੇ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਅੰਤਿਮ ਸੰਸਕਾਰ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਬੈਂਸ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਕਮਿਸਨ ਦੇ ਮੈਂਬਰਾਂ ਨੇ ਈਸਾਈ ਭਾਈਚਾਰੇ ਲਈ ਵੱਖਰਾ ਕਬਰਸਤਾਨ ਬਣਾਉਣ ਵਾਸਤੇ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਅੰਤਿਮ ਸੰਸਕਾਰ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੈੰਬਰਾਂ ਨੇ ਇਹ ਵੀ ਮੰਗ ਕੀਤੀ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਬਚਤ ਭਵਨ, ਸਰਕਟ ਹਾਊਸ ਜਾਂ ਨਗਰ ਨਿਗਮ ਦਫਤਰ ਵਿਚ ਕਮਿਸ਼ਨ ਦੇ ਮੈਂਬਰਾਂ ਵਾਸਤੇ ਇਕ ਕਮਰਾ ਦਫਤਰ ਵਜੋਂ ਅਲਾਟ ਕੀਤਾ ਜਾਵੇ। ਕਮਿਸ਼ਨ ਦੇ ਮੈਂਬਰ ਰਾਜੇਸ਼ ਜੈਨ ਨੇ ਜ਼ਿਲ੍ਹਾ ਪੱਧਰ ‘ਤੇ ਸ਼ਾਂਤੀ ਕਮੇਟੀ ਦੇ ਗਠਨ ਦਾ ਸੁਝਾਵ ਵੀ ਦਿੱਤਾ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਇਸ ਤੇ ਡਿਪਟੀ ਕਮਿਸ਼ਨਰ ਨੇ ਸ਼ਾਂਤੀ ਕਮੇਟੀ ਲਈ ਯੋਗ ਵਿਅਕਤੀਆਂ ਦੇ ਨਾਂ ਮੰਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਮਿਸ਼ਨ ਵਲੋਂ ਚੁੱਕੇ ਗਏ ਮਸਲਿਆਂ ਦੇ ਜਲਦੀ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੁਲਾਕਾਤ ਉਪਰੰਤ ਕਮਿਸ਼ਨ ਮੈਂਬਰ ਦਰਸ਼ਨ ਮਸੀਹ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਕਮਿਸ਼ਨ ਦੇ ਮੈਂਬਰ ਹਾਜੀ ਸ਼ਮਸ਼ਾਦ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।