03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਵਿਖੇ 10ਵੀਂ ਤੋਂ 12ਵੀਂ ਜਮਾਤ ਤੱਕ ਦਾਖ਼ਲੇ 8 ਤੱਕ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਲੜਕੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਵਾਉਣ ’ਚ ਚੰਗਾ ਨਾਮਣਾ ਖੱਟਣ ਵਾਲੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ (ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ) ਕਲਾਸ ਤੱਕ ਦੇ ਦਾਖ਼ਲੇ ਚੱਲ ਰਹੇ ਹਨ।

ਪਿ੍ੰਸੀਪਲ ਸ੍ਰੀਮਤੀ ਸਰਬਜੀਤ ਕੌਰ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 03-08-2026
ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਲੜਕੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਵਾਉਣ ’ਚ ਚੰਗਾ ਨਾਮਣਾ ਖੱਟਣ ਵਾਲੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ (ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ) ਕਲਾਸ ਤੱਕ ਦੇ ਦਾਖ਼ਲੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਇਲਾਕੇ ਦਾ ਇਕੋ-ਇਕ ਲੜਕੀਆਂ ਦਾ ਸਕੂਲ ਹੈ, ਜਿੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਨੈਤਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਸ਼ਾਨਦਾਰ ਇਮਾਰਤ, ਵਧੀਆ ਸਕੂਲ ਬੱਸਾਂ, ਹਰਾ-ਭਰਾ ਖੇਡ ਗਰਾਊਂਡ, ਨਿਪੁੰਨ ਤੇ ਮਿਹਨਤੀ ਸਟਾਫ਼, ਅਨੇਕਾਂ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਣਾ ਆਦਿ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਹਰ ਸਾਲ 100 ਫ਼ੀਸਦੀ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਦਾਖ਼ਲਿਆਂ ਲਈ ਆਖ਼ਰੀ ਮਿਤੀ 8 ਅਗਸਤ 2026 ਹੈ, ਇਸ ਤੋਂ ਪਹਿਲਾਂ-ਪਹਿਲਾਂ ਸਕੂਲ ਨਾਲ ਸੰਪਰਕ ਕਰਕੇ ਦਾਖ਼ਲੇ ਕਰਵਾਏ ਜਾਣ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਸਾਡੇ ਸਕੂਲ ਨਾਲ ਸੰਪਰਕ ਕੀਤਾ ਜਾਵੇ।
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।