03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

‘ ਆਪ’ ਸਰਕਾਰ ਸੂਬੇ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ- ਸਿੰੰਮਕ, ਮਲਕਪੁਰ ਸਿੰਮਕ ਦੀ ਅਗਵਾਈ ’ਚ ਹਲਕਾ ਗਿੱਲ ’ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ- ਸਲੇਮਪੁਰ, ਬਾਠ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)- ਸੂਬੇ ’ਚ ਵੱਡੇ ਬਦਲਾਅ ਲਿਉਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ’ਚ ਜਿੱਥੇ ਅੱਜ ਵਿਕਾਸ ਕਾਰਜ ਠੱਪ ਪਏ ਹਨ, ਉੱਥੇ ਨਸ਼ਿਆਂ ਵਿਚ ਦੁੱਗਣਾ ਵਾਧਾ ਹੋ ਚੁੱਕਾ ਹੈ ਤੇ ਭ੍ਰਿਸ਼ਟਾਚਾਰ ਹੱਦਾਂ ਬੰਨੇ ਟੱਪ ਚੁੱਕੇ ਹੈ, ਜਿਸ ਨਾਲ ਵੱਡੀਆਂ ਡੀਗ੍ਹਾਂ ਮਾਰਨ ਵਾਲੀ ‘ਆਪ’ ਸਰਕਾਰ ਸੂਬੇ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਸਰਕਲ ਪ੍ਰਧਾਨ ਜਥੇ.

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਨਵਤੇਜ ਸਿੰਘ ਖੱਟੜਾ, ਜਗਦੀਸ਼ ਸਿੰਘ ਦੀਸ਼ਾ ਆੜ੍ਹਤੀਆਂ, ਰਜਿੰਦਰ ਸਿੰਘ ਕੋਟ ਪਨੈਚ, ਤੇ ਹੋਰ। ਤਸਵੀਰ : ਜੰਟੀ ਮਾਨ 03-08-2026
ਹੰਬੜਾਂ, 2 ਅਗਸਤ (ਮੇਜਰ ਹੰਬੜਾਂ)- ਸੂਬੇ ’ਚ ਵੱਡੇ ਬਦਲਾਅ ਲਿਉਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ’ਚ ਜਿੱਥੇ ਅੱਜ ਵਿਕਾਸ ਕਾਰਜ ਠੱਪ ਪਏ ਹਨ, ਉੱਥੇ ਨਸ਼ਿਆਂ ਵਿਚ ਦੁੱਗਣਾ ਵਾਧਾ ਹੋ ਚੁੱਕਾ ਹੈ ਤੇ ਭ੍ਰਿਸ਼ਟਾਚਾਰ ਹੱਦਾਂ ਬੰਨੇ ਟੱਪ ਚੁੱਕੇ ਹੈ, ਜਿਸ ਨਾਲ ਵੱਡੀਆਂ ਡੀਗ੍ਹਾਂ ਮਾਰਨ ਵਾਲੀ ‘ਆਪ’ ਸਰਕਾਰ ਸੂਬੇ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਹਲਕਾ ਗਿੱਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਲੇਮਪੁਰ ’ ਦੇ ਘਰ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਸੜਕਾਂ ਤੇ ਉੱਤਰ ਚੁੱਕਾ ਹੈ, ਉੱਥੇ ਬਰਨਾਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਸਫ਼ਾਈ ਕਰਮਚਾਰੀਆਂ ਤੇ ‘ਆਪ’ ਸਰਕਾਰ ਵਲੋਂ ਲਾਠੀਚਾਰਜ ਕੀਤੇ ਜਾਣਾ ਸਰਕਾਰ ਦੀ ਮਾੜੀ ਤੇ ਬੇਹੱਦ ਘਣਉਣੀ ਤੇ ਨਿੰਦਣਯੋਗ ਕਾਰਵਾਈ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੀਆਂ ਗੱਲਾਂ ਕਰਨ ਵਾਲੀ ਅਤੇ ਸੂਬੇ ’ਚ ਵੱਡੀਆਂ ਪ੍ਰਾਪਤੀਆਂ ਗਿਣਾਏ ਜਾਣ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਰੋਜ਼ਾਨਾਂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਕਿ ਸਰਕਾਰ ਦੀ ਮਾੜੀ ਕਾਰਜੁਗਾਰੀ ਨੂੰ ਬਿਆਨ ਕਰਦਾ ਹੈ। ਸਿੰਮਕ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਚੁੱਕੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ ਤੇ ਲੋਕ 2027 ’ਚ ਸੂਬੇ ’ਚੋਂ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਹਲਕਾ ਗਿੱਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਲੇਮਪੁਰ, ਮੌਜੂਦਾ ਪੰਚ ਗੁਰਚਰਨ ਸਿੰਘ ਬਾਠ, ਸੰਮਤੀ ਮੈਂਬਰ ਸੁੱਚਾ ਸਿੰਘ, ਪਿ੍ੰਸੀਪਲ ਸੁਰਜੀਤ ਸਿੰਘ ਗੌਂਸਪੁਰ ਨੇ ਕਿਹਾ ਕਿ ਜਿੱਥੇ ਹਲਕਾ ਗਿੱਲ ’ਚ ਪਾਰਟੀ ਮਜ਼ਬੂਤ ਹੋਈ, ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੋਈ ਕਸਰ ਨਹੀਂ ਛੱਡਣਗੇ।
ਪਿਛਲੀ ਖ਼ਬਰ ਪੌਸ਼ ਕਾਲੋਨੀ ਸਾਹਮਣੇ ਕਈ ਸਾਲਾਂ ਤੋਂ ਹੋ ਰਹੀ ਸੀਵਰੇਜ਼ ਲੀਕੇਜ਼ ਨਗਰ ਕੌਂਸਲ ਦੇ ਮੱਥੇ ’ਤੇ ਵੱਡਾ ਕਲੰਕ ਅਗਲੀ ਖ਼ਬਰ ਨਿਰਮਲੇ ਡੇਰਾ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।