04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਦੀ ਭੈਣੀ ਬੜਿੰਗਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਕਮੇਟੀ ਦੀ ਚੋਣ ਦੌਰਾਨ ਆਮ ਆਦਮੀ ਪਾਰਟੀ ਦਾ ਕਬਜ਼ਾ

ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੀ ਭੈਣੀ ਬੜਿੰਗਾ ਬਹੁਮੰਤਵੀ ਕੋਆਪ੍ਰੇਟਿਵ ਖੇਤੀਬਾੜੀ ਸਭਾ ਲਿਮਟਿਡ (ਜੋ ਪੰਜ ਪਿੰਡ ਭੈਣੀ ਬੜਿੰਗਾ, ਸੁਖਾਣਾ, ਲੱਖਾ ਸਿੰਘ ਵਾਲਾ, ਕਿਸ਼ਨਗੜ੍ਹ ਛੰਨਾਂ ਅਤੇ ਮੁਹੰਮਦਪੁਰਾ ਦੀ ਸਾਂਝੀ ਸਭਾ ਹੈ) ਦੀ ਪ੍ਰਧਾਨਗੀ ਦੀ ਚੋਣ ’ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਸਭਾ ਦੀ ਕਮੇਟੀ ’ਤੇ ਕਬਜ਼ਾ ਕੀਤਾ। ਇਸ ਮੌਕੇ ਕਮੇਟੀ ਮੈਂਬਰ ਮਨਜੀਤ ਸਿੰਘ, ਗੁਰਮੁੱਖ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਜਸਭਿੰਦਰ ਸਿੰਘ, ਹਰਪ੍ਰੀਤ ਕੌਰ, ਅਮਰਜੀਤ ਕੌਰ (ਸਾਰੇ ਹਾਜ਼ਰ ਕਮੇਟੀ ਮੈਂਬਰਾਂ) ਵੱਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਪੀ.

ਅਜੀਤ ਡੈਸਕ 04-08-2026

ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੀ ਭੈਣੀ ਬੜਿੰਗਾ ਬਹੁਮੰਤਵੀ ਕੋਆਪ੍ਰੇਟਿਵ ਖੇਤੀਬਾੜੀ ਸਭਾ ਲਿਮਟਿਡ (ਜੋ ਪੰਜ ਪਿੰਡ ਭੈਣੀ ਬੜਿੰਗਾ, ਸੁਖਾਣਾ, ਲੱਖਾ ਸਿੰਘ ਵਾਲਾ, ਕਿਸ਼ਨਗੜ੍ਹ ਛੰਨਾਂ ਅਤੇ ਮੁਹੰਮਦਪੁਰਾ ਦੀ ਸਾਂਝੀ ਸਭਾ ਹੈ) ਦੀ ਪ੍ਰਧਾਨਗੀ ਦੀ ਚੋਣ ’ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਸਭਾ ਦੀ ਕਮੇਟੀ ’ਤੇ ਕਬਜ਼ਾ ਕੀਤਾ। ਇਸ ਮੌਕੇ ਕਮੇਟੀ ਮੈਂਬਰ ਮਨਜੀਤ ਸਿੰਘ, ਗੁਰਮੁੱਖ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਜਸਭਿੰਦਰ ਸਿੰਘ, ਹਰਪ੍ਰੀਤ ਕੌਰ, ਅਮਰਜੀਤ ਕੌਰ (ਸਾਰੇ ਹਾਜ਼ਰ ਕਮੇਟੀ ਮੈਂਬਰਾਂ) ਵੱਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਪੀ.ਏ. ਕਮਲ ਸਿੰਘ ਸੁਖਾਣਾ ਦੇ ਉਪਰਾਲੇ ਸਦਕਾ ਸਰਬਸੰਮਤੀ ਨਾਲ ਧਰਮਿੰਦਰ ਸਿੰਘ ਸੁਖਾਣਾ ਨੂੰ ਸਭਾ ਦਾ ਪ੍ਰਧਾਨ ਚੁਣਿਆ ਹੈ। ਇਸ ਤੋਂ ਇਲਾਵਾ ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੁੱਖ ਸਿੰਘ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ। ਇਸ ਸ਼ਾਨਦਾਰ ਜਿੱਤ ’ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਦੀ ਭੈਣੀ ਬਹੁਮੰਤਵੀ ਕੋਆਪ੍ਰੇਟਿਵ ਖੇਤੀਬਾੜੀ ਸਭਾ ਦੀ ਨਵੀਂ ਚੁਣੀ ਕਮੇਟੀ ਨੂੰ ਮੁਬਾਰਕਵਾਦ ਦਿੱਤੀ ਅਤੇ ਉਨ੍ਹਾਂ ਨੂੰ ਸਭਾ ਤੇ ਕਿਸਾਨਾਂ ਵਿਚਕਾਰ ਤਾਲਮੇਲ ਬਣਾ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਸਭਾ ਦੇ ਪ੍ਰਧਾਨ ਧਰਮਿੰਦਰ ਸਿੰਘ ਸੁਖਾਣਾ ਤੇ ਸਮੂਹ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਦੀ ਭੈਣੀ ਬੜਿੰਗਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦੀ ਬਿਹਤਰੀ ਲਈ ‘ਆਪ’ ਸਰਕਾਰ ਵੱਲੋਂ ਬਣਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਧਰਮਿੰਦਰ ਸਿੰਘ ਸੁਖਾਣਾ ਨੇ ਆਖਿਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਤੇ ਸਭਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਗੇ।ਉਨ੍ਹਾਂ ਭਰੋਸਾ ਦਿੱਤਾ ਕਿ ਹਰੇਕ ਛੋਟੇ-ਵੱਡੇ ਕਿਸਾਨ ਨੂੰ ਖ਼ਾਦ ਦੀ ਵੰਡ ਸਹੀ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਾਨ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ।ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਭਾ ਦੀ ਪ੍ਰਧਾਨਗੀ ਦੇ ਅਹੁਦੇ ’ਤੇ ਪਿੰਡ ਸੁਖਾਣਾ ਨੂੰ ਪਹਿਲੀ ਵਾਰ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਅਮਨਦੀਪ ਸਿੰਘ ਮਾਂਗਟ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ, ਸਭਾ ਦੇ ਸਕੱਤਰ ਜਸ਼ਨਦੀਪ ਸਿੰਘ ਪੰਧੇਰ, ਅਵਤਾਰ ਸਿੰਘ ਸੁਖਾਣਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਟੀਨੂੰ ਸੁਖਾਣਾ, ਸਰਪੰਚ ਮਨਜੀਤ ਸਿੰਘ ਸੁਖਾਣਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਰਾਏਕੋਟ ਦੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ ਅਗਲੀ ਖ਼ਬਰ ਐੱਸ.ਐੱਸ.ਪੀ. ਦਫ਼ਤਰ ਪੁੱਜ ਕਿਸਾਨ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।