04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਾਜਾਇਜ਼ ਹਥਿਆਰਾਂ ਸਮੇਤ 2 ਕਾਬੂ-ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇਕ ਕਾਰ ਵੀ ਬਰਾਮਦ

ਜਗਰਾਉਂ, 3 ਅਗਸਤ (ਗੁਰਦੀਪ ਸਿੰਘ ਮਲਕ)– ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਥਾਣਾ ਸਦਰ ਦੇ ਏ.

ਅਜੀਤ ਡੈਸਕ 04-08-2026
ਜਗਰਾਉਂ, 3 ਅਗਸਤ (ਗੁਰਦੀਪ ਸਿੰਘ ਮਲਕ)– ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਥਾਣਾ ਸਦਰ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਸਵੱਦੀ ਖੁਰਦ ਦੇ ਬੱਸ ਅੱਡੇ ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈੱਕਿੰਗ ਲਈ ਵਿਸ਼ੇਸ਼ ਨਾਕਾਬੰਦੀ ਕਰਕੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਝਮੇੜੀ (ਜ਼ਿਲ੍ਹਾ ਲੁਧਿਆਣਾ) ਵਾਸੀ ਪ੍ਰਭਜੀਤ ਸਿੰਘ ਉਰਫ਼ ਬੌਬੀ ਅਤੇ ਪਿੰਡ ਉਭਾ (ਜ਼ਿਲ੍ਹਾ ਮਾਨਸਾ) ਵਾਸੀ ਸੁਰਜੀਤ ਸਿੰਘ ਉਰਫ਼ ਉਭਾ ਕੋਲ ਨਾਜਾਇਜ਼ ਹਥਿਆਰ ਹਨ ਅਤੇ ਉਹ ਕਿਸੇ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਨੀਅਤ ਨਾਲ ਸਫੈਦ ਰੰਗ ਦੀ ਕ੍ਰੇਟਾ ਕਾਰ ਰਾਹੀਂ ਪਿੰਡ ਲੀਲਾਂ ਮੇਘ ਸਿੰਘ ਤੋਂ ਪਿੰਡ ਸ਼ੇਰਪੁਰ ਕਲਾਂ ਵੱਲ ਆ ਰਹੇ ਹਨ। ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਨੇ ਤੁਰੰਤ ਨਾਕਾਬੰਦੀ ਹੋਰ ਸਖ਼ਤ ਕਰ ਦਿੱਤੀ ਅਤੇ ਦੱਸੀ ਗਈ ਕਾਰ ਨੂੰ ਰੋਕ ਕੇ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 32 ਬੋਰ ਪਿਸਤੌਲ, ਇਕ ਮੈਗਜ਼ੀਨ, ਦੋ ਜਿੰਦਾ, 32 ਬੋਰ ਕਾਰਤੂਸ ਅਤੇ ਕ੍ਰੇਟਾ ਕਾਰ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਗਰਾਉਂ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁ ਰੂ ਕਰ ਦਿੱਤੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤਾ ਗਿਆ ਹਥਿਆਰ ਕਿੱਥੋਂ ਲਿਆਂਦਾ ਗਿਆ ਸੀ ਅਤੇ ਮੁਲਜ਼ਮ ਕਿਸ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਆਗੂ ਇਯਾਲੀ ਦੀ ਬੜੈਚ ਵਿਖੇ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਸੈਸ਼ਨ ’ਚ ਸਵਾਲ- ਖਾਲੜਾ ਨੂੰ ਅਗਵਾ ਅਤੇ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀ ਕਿੱਥੇ !- ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।