04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਾਸੀਆਂ ਬੇਟ ਸੜਕ ਨੂੰ ਚੌੜਾ ਕਰਕੇ ਮੁੜ ਬਣਾਉਣ ਦੀ ਮੰਗ

ਭੂੰਦੜੀ, 3 ਅਗਸਤ (ਕੁਲਦੀਪ ਸਿੰਘ ਮਾਨ) ਪਿੰਡ ਬਾਸੀਆਂ ਬੇਟ ਨੂੰ ਜਾਂਦੀ ਸੜਕ, ਜੋ ਸਾਲ 2019 ਵਿਚ ਕਾਂਗਰਸ ਸਰਕਾਰ ਦੇ ਸਮੇਂ ਹਲਕਾ ਦਾਖਾ ਦੇ ਤਤਕਾਲੀ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਬਣਾਈ ਗਈ ਸੀ, ਅੱਜ ਕਈ ਥਾਵਾਂ ਤੋਂ ਟੁੱਟ-ਭੱਜ ਦਾ ਸ਼ਿਕਾਰ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਕਿਹਾ ਕਿ ਇਸ ਸੜਕ ਦੀ ਮਾੜੀ ਹਾਲਤ ਬਾਰੇ ਮੌਜੂਦਾ ਪੰਜਾਬ ਸਰਕਾਰ ਨੂੰ ਕਈ ਵਾਰ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਅਜੀਤ ਡੈਸਕ 04-08-2026
ਭੂੰਦੜੀ, 3 ਅਗਸਤ (ਕੁਲਦੀਪ ਸਿੰਘ ਮਾਨ) ਪਿੰਡ ਬਾਸੀਆਂ ਬੇਟ ਨੂੰ ਜਾਂਦੀ ਸੜਕ, ਜੋ ਸਾਲ 2019 ਵਿਚ ਕਾਂਗਰਸ ਸਰਕਾਰ ਦੇ ਸਮੇਂ ਹਲਕਾ ਦਾਖਾ ਦੇ ਤਤਕਾਲੀ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਬਣਾਈ ਗਈ ਸੀ, ਅੱਜ ਕਈ ਥਾਵਾਂ ਤੋਂ ਟੁੱਟ-ਭੱਜ ਦਾ ਸ਼ਿਕਾਰ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਕਿਹਾ ਕਿ ਇਸ ਸੜਕ ਦੀ ਮਾੜੀ ਹਾਲਤ ਬਾਰੇ ਮੌਜੂਦਾ ਪੰਜਾਬ ਸਰਕਾਰ ਨੂੰ ਕਈ ਵਾਰ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੜਕ 18 ਫੁੱਟ ਚੌੜੀ ਬਣਨੀ ਸੀ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਖੰਜਰਵਾਲ–ਵਾਇਆ ਬਾਸੀਆਂ ਬੇਟ–ਪੁੜੈਣ ਸੜਕ ਨੂੰ ਚੌੜਾ ਕਰਕੇ ਬਣਾਉਣ ਲਈ ਇਲਾਕੇ ਦੀਆਂ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਇਹ ਸੜਕ ਆਲੀਵਾਲ, ਭੂੰਦੜੀ, ਲੁਧਿਆਣਾ ਅਤੇ ਫ਼ਿਰੋਜ਼ਪੁਰ ਨੂੰ ਆਪਸ ਵਿਚ ਜੋੜਨ ਵਾਲਾ ਅਹਿਮ ਮਾਰਗ ਹੈ, ਜਿਸ ’ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਵਾਜਾਈ ਕਰਦੇ ਹਨ। ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਅਤ ਆਵਾਜਾਈ ਨੂੰ ਧਿਆਨ ਵਿਚ ਰੱਖਦਿਆਂ ਇਸ ਸੜਕ ਨੂੰ ਜਲਦ ਤੋਂ ਜਲਦ 18 ਫੁੱਟ ਚੌੜਾ ਕਰਕੇ ਉੱਚ ਮਿਆਰ ਨਾਲ ਮੁੜ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਇਲਾਕੇ ਦੇ ਲੋਕ ਆਪਣੇ ਪੱਧਰ ’ਤੇ ਸੜਕ ਬਣਾਉਣ ਲਈ ਮਜ਼ਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਪਮਾਲ ’ਚ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਪਮਾਲ ਗੁੱਗਾ ਮਾੜੀ ਮੇਲਾ ਪ੍ਰਬੰਧਕਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।