04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਨਾਨਕ ਪਬਲਿਕ ਸਕੂਲ ਸੁਧਾਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰੂਸਰ ਸੁਧਾਰ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਸਾਉਣ ਦੇ ਮਹੀਨੇ ਦਾ ਮੁੱਖ ਤਿਉਹਾਰ ‘ਤੀਆਂ ਤੀਜ ਦੀਆਂ’ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਪਹਿਰਾਵੇ ’ਚ ਸਜ ਕੇ ਆਏ ਬੱਚਿਆਂ ਨੇ ਜਿਥੇ ਗਿੱਧੇ-ਭੰਗੜੇ ਦਾ ਆਨੰਦ ਮਾਣਿਆ, ਉਥੇ ਹੀ ਇਨ੍ਹਾਂ ਬੱਚਿਆਂ ਨੇ ਮਿਸ ਤੀਜ ਅਤੇ ਵਧੀਆ ਡਾਂਸ ਆਦਿ ਦਾ ਖ਼ਿਤਾਬ ਵੀ ਜਿੱਤਿਆ।

ਅਜੀਤ ਡੈਸਕ 04-08-2026
ਗੁਰੂਸਰ ਸੁਧਾਰ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਸਾਉਣ ਦੇ ਮਹੀਨੇ ਦਾ ਮੁੱਖ ਤਿਉਹਾਰ ‘ਤੀਆਂ ਤੀਜ ਦੀਆਂ’ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਪਹਿਰਾਵੇ ’ਚ ਸਜ ਕੇ ਆਏ ਬੱਚਿਆਂ ਨੇ ਜਿਥੇ ਗਿੱਧੇ-ਭੰਗੜੇ ਦਾ ਆਨੰਦ ਮਾਣਿਆ, ਉਥੇ ਹੀ ਇਨ੍ਹਾਂ ਬੱਚਿਆਂ ਨੇ ਮਿਸ ਤੀਜ ਅਤੇ ਵਧੀਆ ਡਾਂਸ ਆਦਿ ਦਾ ਖ਼ਿਤਾਬ ਵੀ ਜਿੱਤਿਆ। ਲੜਕੀਆਂ ਦੇ ਸੁੰਦਰ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ । ਸਾਰੇ ਸਮਾਗਮਾਂ ਦੌਰਾਨ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਇਨਾਮ ਭੇਟ ਕੀਤੇ ਗਏ। ਪ੍ਰਿੰ: ਨਿਰਮਲ ਸਿੰਘ ਨੇ ਸਾਉਣ ਮਹੀਨੇ ਅਤੇ ਤੀਆਂ ਦੇ ਤਿਉਹਾਰ ਬਾਰੇ ਚਾਨਣਾ ਪਾਇਆ ਅਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਨਿਰੰਤਰ ਯਤਨ ਕਰਦੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰ. ਨਿਰਮਲ ਸਿੰਘ ਸੰਧੂ, ਵਾਇਸ ਪ੍ਰਿੰ. ਮਨਜੀਤ ਸਿੰਘ, ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਮਾਜਿਕ ਲੜਾਈ ’ਚ ਲੋਕ ਸਹਿਯੋਗ ਦੇਣ- ਮਨਜੀਤ ਸਿੰਘ ਰਾਏਕੋਟ ਅਗਲੀ ਖ਼ਬਰ ਡੀ.ਏ.ਵੀ. ਸਕੂਲ ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਓਵਰਆਲ ਚੈਂਪੀਅਨ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।