ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਮਾਜਿਕ ਲੜਾਈ ’ਚ ਲੋਕ ਸਹਿਯੋਗ ਦੇਣ- ਮਨਜੀਤ ਸਿੰਘ ਰਾਏਕੋਟ
ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਫ਼ਲਤਾਪੂਰਵਕ ਚੱਲ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਫ਼ਲਤਾਪੂਰਵਕ ਚੱਲ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ’ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਅਤੇ ਸਮੱਗਲਰਾਂ ਖਿਲਾਫ਼ ਸਿਕੰਜ਼ਾ ਕੱਸਿਆ ਗਿਆ ਹੈ ਅਤੇ ਸੂਬੇ ਭਰ ’ਚ ਪੁਲਿਸ ਵਲੋਂ ਲਗਾਤਾਰ ਕਾਰਵਾਈ ਕਰਦਿਆਂ ਵੱਡੇ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ’ਤੇ ਵੀ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਮਨਜੀਤ ਸਿੰਘ ਰਾਏਕੋਟ ਨੇ ਕਿਹਾ ਕਿ ਸਮੁੱਚੇ ਸੂਬਾ ਵਾਸੀ ਇਸ ਮੁਹਿੰਮ ਦੀ ਸ਼ਲਾਘਾ ਕਰ ਰਹੇ ਹਨ, ਕਿਉਂਕਿ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਚੇਨ ’ਤੇ ਵੱਡੀ ਪੱਧਰ ’ਤੇ ਠੱਲ੍ਹ ਪਈ ਹੈ। ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਜੋ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਸੀ, ਉਸ ਨੂੰ ਮਾਨ ਸਰਕਾਰ ਨੇ ਠੱਲ੍ਹ ਪਾ ਕੇ ਲੋਕਾਂ ਅੰਦਰ ਇੱਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ।‘ਆਪ’ ਆਗੂ ਨੇ ਅੱਗੇ ਦੱਸਿਆ ਕਿ ਸਰਕਾਰ ਦਾ ਮੰਤਵ ਸਿਰਫ਼ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਭੇਜਣਾ ਹੀ ਨਹੀਂ, ਸਗੋਂ ਨਸ਼ੇ ਦੀ ਗ੍ਰਿਫ਼ਤ ਵਿਚ ਆਏ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ੍ਹਨਾ ਵੀ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜਿਕ ਲੜਾਈ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ। ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਣ ਜਾਂ ਸਪਲਾਈ ਕਰਨ ਦਾ ਧੰਦਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਬਹੁਤ ਜਲਦ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾ ਕੇ ‘ਰੰਗਲਾ ਪੰਜਾਬ’ ਸਿਰਜਿਆ ਜਾਵੇਗਾ।