04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ, ਸਿੱਧਵਾਂ ਖੁਰਦ ਵਿਖੇ ਅਕਾਦਮਿਕ ਸੈਸ਼ਨ ਦੀ ਧਾਰਿਮਕ ਸਮਾਗਮ ਨਾਲ ਸ਼ੁਰੂਆਤ

ਚੌਂਕੀਮਾਨ, 3 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਅਧੀਨ ਚੱਲ ਰਹੇ, ਬਾਰ ਕੌਂਸਲ ਆਫ਼ ਇੰਡੀਆ, ਨੈਕ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ ਜੀ. ਐੱਚ਼ਜੀ.

ਅਜੀਤ ਡੈਸਕ 04-08-2026
ਚੌਂਕੀਮਾਨ, 3 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਅਧੀਨ ਚੱਲ ਰਹੇ, ਬਾਰ ਕੌਂਸਲ ਆਫ਼ ਇੰਡੀਆ, ਨੈਕ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ ਜੀ.ਐੱਚ਼ਜੀ. ਇੰਸਟੀਚਿਊਟ ਆਫ਼ ਲਾਅ, ਸਿੱਧਵਾਂ ਖੁਰਦ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ ਡੀ.ਜੀ.ਪੀ. (ਰਿਟਾ:), ਸਕੱਤਰ ਪ੍ਰੀਤਮ ਸਿੰਘ ਜੌਹਲ, ਪੀ.ਸੀ.ਐੱਸ. (ਰਿਟਾ:), ਪ੍ਰਬੰਧਕ ਪ੍ਰਦੀਪ ਸਿੰਘ ਸਿੱਧੂ ਅਤੇ ਮੈਂਬਰ ਹਰਮੇਲ ਸਿੰਘ ਸਿੱਧੂ, ਦਵਿੰਦਰ ਸਿੰਘ ਮਾਨ, ਜਰਨੈਲ ਸਿੰਘ ਢਿੱਲੋਂ ਦੀ ਰਹਿਨੁਮਾਈ ਅਤੇ ਯੋਗਦਾਨ ਨਾਲ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਹਿੱਤ ਕਾਲਜ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦਿਵਯ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਕਾਲਜ ਪ੍ਰਿੰਸੀਪਲ ਪ੍ਰੋ: (ਡਾ:) ਸ਼ਵੇਤਾ ਢੰਡ ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ। ਪ੍ਰੋ: ਡਾ. ਸ਼ਵੇਤਾ ਢੰਡ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਜੁੜੀ ਸੰਗਤ ਨੂੰ ਸੁਚੱਜੇ ਜੀਵਨ ਲਈ ਗੁਰੂ ਸਾਹਿਬਾਨ ਦੁਆਰਾ ਨਿਰਧਾਰਿਤ ਸਿਧਾਂਤਾਂ ਅਤੇ ਦਰਸ਼ਨ ਦਾ ਅਨੁਸਰਨ ਕਰਕੇ ਸਹੀ ਮਾਰਗ ਦੀ ਚੋਣ ਕਰਨ ਅਤੇ ਗੁਰੂ ਦੀਆਂ ਸਿੱਖਿਆਵਾਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ। ਇਸ ਸਮਾਰੋਹ ਵਿਚ ਲਾਅ ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਭਾਗ ਲਿਆ।
ਪਿਛਲੀ ਖ਼ਬਰ ‘ ਦਾ ਅਬਰੌਡ ਕੰਸਲਟੈਂਟਸ’ ਇੰਮੀਗ੍ਰੇਸ਼ਨ ਰਾਏਕੋਟ ਰਾਹੀਂ ਹੁਣ ਦਸਵੀਂ ਪਾਸ ਨੌਜਵਾਨਾਂ ਲਈ ਯੂਰਪ ਜਾਣ ਦਾ ਸੁਨਹਿਰੀ ਮੌਕਾ - ਗ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਨੇ ਸਮਰਸਤਾ ਸੰਕਲਪ ਅਭਿਆਨ ਤਹਿਤ ਵਾਰਾਨਸੀ ਤੋਂ ਕਲਸ਼ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।