04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਦੁਗਰੀ ਨੌਜਵਾਨ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਦੋਰਾਹਾ, 3 ਅਗਸਤ (ਮਨਜੀਤ ਸਿੰਘ ਗਿੱਲ)-ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਲਗਾਤਾਰ ਲੋਕ ਜੁੜ ਰਹੇ ਹਨ। ਇਸ ਲਹਿਰ ਦੇ ਨਾਲ ਜਿੱਥੇ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਕੰਬਣੀ ਛਿੜੀ ਹੋਈ ਹੈ, ਉੱਥੇ ਮੌਜੂਦਾ ਆਮ ਆਦਮੀ ਪਾਰਟੀ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਚੁੱਕੀ ਹੈ, ਕਿਉਂਕਿ ਪੰਜਾਬ ਦੇ ਲੋਕ ਲਗਾਤਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜ ਰਹੇ ਹਨ।

ਅਜੀਤ ਡੈਸਕ 04-08-2026
ਦੋਰਾਹਾ, 3 ਅਗਸਤ (ਮਨਜੀਤ ਸਿੰਘ ਗਿੱਲ)-ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਲਗਾਤਾਰ ਲੋਕ ਜੁੜ ਰਹੇ ਹਨ। ਇਸ ਲਹਿਰ ਦੇ ਨਾਲ ਜਿੱਥੇ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਕੰਬਣੀ ਛਿੜੀ ਹੋਈ ਹੈ, ਉੱਥੇ ਮੌਜੂਦਾ ਆਮ ਆਦਮੀ ਪਾਰਟੀ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਚੁੱਕੀ ਹੈ, ਕਿਉਂਕਿ ਪੰਜਾਬ ਦੇ ਲੋਕ ਲਗਾਤਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਦੁਗਰੀ ਵਿਖੇ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਕੀਤਾ। ਉਨਾਂ ਨੇ ਕਿਹਾ ਕਿ ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ਥੋੜੇ ਦਿਨਾਂ ਤੋਂ ਹੋਂਦ ਵਿੱਚ ਆਈ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਲੋਕਾਂ ਦੇ ਦਿਲਾਂ ਤੇ ਆਪਣਾ ਮੁਕਾਮ ਬਣਾ ਲਿਆ ਹੈ ਸੱਚ ਆਖਰ ਸੱਚ ਹੁੰਦਾ ਅਖੀਰ ਵਿੱਚ ਸੱਚ ਦੀ ਜਿੱਤ ਹੁੰਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਰੱਜ ਕੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੂੜ ਪ੍ਰਚਾਰ ਕਰਿਆ ਗਿਆ ਤੇ ਕੇਂਦਰ ਸਰਕਾਰ ਨਾਲ ਰਲ ਕੇ ਉਹਨਾਂ ਨੂੰ ਜੇਲ ਵਿੱਚ ਡੱਕਿਆ ਗਿਆ ਪਰ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿਲੋਂ ਪਿਆਰ ਕਰਦੇ ਹਨ। ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਆਉਣ ਵਾਲੇ ਦਿਨਾਂ ’ਚ ਇਹ ਕਾਫਲਾ ਹੋਰ ਵੱਡਾ ਹੋਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਬਲਾਕ ਦੋਰਾਹਾ ਦੇ ਇਨਚਾਰਜ ਗੁਰਪ੍ਰੀਤ ਸਿੰਘ ਰਾਜਗੜ੍ਹ, ਮੋਹਣ ਸਿੰਘ ਦੋਰਾਹਾ ਨੇ ਸੰਬੋਧਨ ਕਰਿਆ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿੱਚ ਸਿਕੰਦਰ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਕ੍ਰਿਸ਼ਨ ਦੇਵ, ਹਰਜੀਤ ਸਿੰਘ ਗੁਰਜੀਤ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ ਸ਼ਾਮਿਲ ਹਨ।
ਪਿਛਲੀ ਖ਼ਬਰ ਪਿੰਡ ਬਰਮਾਲੀਪੁਰ ’ ਚ ਗਰਾਮ ਪੰਚਾਇਤ ਦਾ ਸਨਮਾਨ ਅਗਲੀ ਖ਼ਬਰ ਜਗਰਾਉਂ ਦੇ ਸੁੰਦਰ ਨਗਰ ’ਚ ਬੀਬੀਆਂ ਨੇ ਮਨਾਈਆਂ ਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।