04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਵਲੋਂ ਅਹਿਮ ਮੀਟਿੰਗ

ਰਾਏਕੋਟ, 3 ਅਗਸਤ (ਸੁਸ਼ੀਲ) ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਿਲ ਅਮਰ ਸਿੰਘ। ਤਸਵੀਰ: ਸੁਸ਼ੀਲ 04-08-2026
ਰਾਏਕੋਟ, 3 ਅਗਸਤ (ਸੁਸ਼ੀਲ) ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਦੌਰਾਨ 6 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਦੇਹਾਤੀ ਦੀ ‘ਹਰ ਬੂਥ ਕਾਂਗਰਸ ਮਜਬੂਤ’ ਮੁਹਿੰਮ ਤਹਿਤ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਪਾਰਟੀ ਲਈ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਰਾਏਕੋਟ ਹਲਕੇ ਦਾ ਹਰ ਕਾਂਗਰਸੀ ਵਰਕਰ ਇਸ ਮੁਹਿੰਮ ਵਿਚ ਪੂਰੇ ਜੋਸ਼ ਅਤੇ ਸਮਰਪਣ ਨਾਲ ਹਿੱਸਾ ਲਵੇਗਾ ਅਤੇ 6 ਅਗਸਤ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਚੁਣਾਵੀ ਲੜਾਈ ਅਜਿਹੀਆਂ ਸਿਆਸੀ ਪਾਰਟੀਆਂ ਵਿਚ ਹੁੰਦੀ ਸੀ ਜੋ ਲੋਕਤੰਤਰਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸਨਮਾਨ ਕਰਦੀਆਂ ਸਨ, ਪਰ ਅੱਜ ਪੰਜਾਬ ਵਿੱਚ ਕਾਂਗਰਸ ਦਾ ਮੁਕਾਬਲਾ ਅਜਿਹੀ ਆਮ ਆਦਮੀ ਪਾਰਟੀ ਨਾਲ ਹੈ ਜੋ ਸੱਤਾ ਹਾਸਲ ਕਰਨ ਲਈ ਹਰ ਹੱਦ ਤੱਕ ਜਾਣ ਨੂੰ ਤਿਆਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਸਮਰਪਿਤ ਵਰਕਰ ਹੈ ਅਤੇ ਬੂਥ ਪੱਧਰ ’ਤੇ ਸੰਗਠਨ ਦੀ ਮਜ਼ਬੂਤੀ ਹੀ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਦਾ ਅਧਾਰ ਬਣੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥਾਂ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਹਰਜਾਪ ਸਿੰਘ ਗਿੱਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਹੱਤਵਪੂਰਨ ਹੈ। ਆਗੂਆਂ ਨੇ ਦੱਸਿਆ ਕਿ ਇਹ ਸੰਗਠਨਾਤਮਕ ਪ੍ਰੋਗਰਾਮ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਜਾ ਵੜਿੰਗ, ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਰਾਹੀਂ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਇੱਕਜੁੱਟ ਕਰਨ ਦੀ ਰਣਨੀਤੀ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਹਰਪ੍ਰੀਤ ਸਿੰਘ ਬੋਪਾਰਾਏ ਖੁਰਦ ਬਲਾਕ ਪ੍ਰਧਾਨ ਰਾਏਕੋਟ, ਰਵਿੰਦਰ ਅੱਬੂਵਾਲ ਪ੍ਰਧਾਨ ਬਲਾਕ ਸੁਧਾਰ, ਰਾਜਾ ਬਰਾੜ, ਜੱਸੀ ਤਲਵੰਡੀ, ਕੌਸਲਰ ਗੁਰਦਾਸ, ਰਜਿੰਦਰ ਰਾਜੂ,ਚਰਨਜੀਵ ਸੋਨੂੰ, ਸੰਜੇ ਗੋਇਲ, ਸੁਖਵੀਰ ਰਾਏ, ਬਲਜਿੰਦਰ ਸਿੰਘ ਰਿੰਪਾ, ਮਹਿੰਦਰਪਾਲ ਤਲਵੰਡੀ, ਸਨਦੀਪ ਜੌਹਲਾ, ਦਰਸ਼ਨ ਮਾਨ, ਬਿੱਲੂ ਬੱਸੀਆ, ਬਿੱਲੂ ਜੱਟਪੂਰਾ, ਅਵਤਾਰ ਗਾਂਧੀ ਸਾਬਕਾ ਸਰਪੰਚ ਰਛੀਨ, ਮੇਜਰ ਸਿੰਘ ਸਾਬਕਾ ਸਰਪੰਚ ਧੂਰਕੋਟ, ਬੰਟੀ ਅੱਚਰਵਾਲ, ਗੁਰਮੇਲ ਸਿੰਘ ਡਾਗੋਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਉਣ ਦੇ ਮਹੀਨੇ ਸ਼ਿਵ ਮਹਾਂਪੁਰਾਣ ਕਥਾ ਸੁਣਨ ਵਾਲੇ ਇਨਸਾਨ ’ਤੇ ਸ਼ਿਵ ਦੀ ਕਿਰਪਾ ਹਮੇਸ਼ਾ ਬਣੀ ਰਹਿੰਦੀ ਹੈ-ਸਚਿਨ ਕੌਸ਼ਿਕ ਮਹਾਰ... ਅਗਲੀ ਖ਼ਬਰ ਗੁਰਦੁਆਰਾ ਰਤਨਗੜ੍ਹ ਸਾਹਿਬ ਸ਼੍ਰੀ ਹਜ਼ੂਰ ਦੇ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਸੰਗਤਾਂ ਨੂੰ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।