05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਿੰਡ ਭਰੋਵਾਲ ਕਲਾਂ ਵਿਖੇ ਚੇਅਰਮੈਨ ਡਾ . ਤੇਜਪਾਲ ਸਿੰਘ ਗਿੱਲ ਨੇ ‘ ਆਪ ’ ਆਗੂਆਂ ਨਾਲ ਕੀਤੀ ਮੀਟਿੰਗ - 2027 ਦੀਆਂ ਚੋਣਾਂ ਲਈ ਬਣਾਈ ਰਣਨੀਤੀ ਮਾਨ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਹੋਣ ਕਾਰਨ ਲੋਕ ਮੁੜ ‘ਆਪ’ ਸਰਕਾਰ ਬਣਾਉਣਗੇ– ਡਾ. ਤੇਜਪਾਲ ਸਿੰਘ ਗਿੱਲ

ਭੂੰਦੜੀ, 4 ਅਗਸਤ (ਕੁਲਦੀਪ ਸਿੰਘ ਮਾਨ)–ਪਿੰਡ ਭਰੋਵਾਲ ਕਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।

ਪਿੰਡ ਭਰੋਵਾਲ ਕਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਆਯੋਜਿਤ ਮੀਟਿੰਗ ਦੌਰਾਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਅਤੇ ਹੋਰ ਆਗੂ। ਤਸਵੀਰ: ਕੁਲਦੀਪ ਸਿੰਘ ਮਾਨ 05-08-2026
ਭੂੰਦੜੀ, 4 ਅਗਸਤ (ਕੁਲਦੀਪ ਸਿੰਘ ਮਾਨ)–ਪਿੰਡ ਭਰੋਵਾਲ ਕਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ 1 ਜੁਲਾਈ ਤੋਂ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਮ੍ਹਾਂ ਕਰਵਾ ਕੇ ਸਰਕਾਰ ਨੇ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਗਿਆ ਹੈ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਲੋਕਪੱਖੀ ਕੰਮਾਂ ਦੇ ਆਧਾਰ ’ਤੇ ਪੰਜਾਬ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ, ਮੈਂਬਰ ਸੰਤੋਖ ਸਿੰਘ, ਮੈਂਬਰ ਅਵਤਾਰ ਸਿੰਘ ਤਾਰੀ, ਮਨਮਨਜੀਤ ਸਿੰਘ, ਜੋਤ ਸਿੰਮਕ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ 10 ਬੱਚੇ ਜ਼ਿਲ੍ਹਾ ਮੁਕਾਬਲੇ ਲਈ ਚੁਣੇ ਅਗਲੀ ਖ਼ਬਰ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।