ਹਲਵਾਰਾ ਕਾਲਜ ਦੇ ਈ.ਟੀ.ਟੀ. ਨਤੀਜਿਆਂ ਵਿਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ-ਨਤੀਜਾ 100 ਫ਼ੀਸਦੀ ਰਿਹਾ
ਰਿੰਪਲ ਨੇ 92 ਫ਼ੀਸਦੀ ਅੰਕਾਂ ਨਾਲ ਕਾਲਜ ਵਿਚ ਪਹਿਲਾ ਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਕੀਤਾ ਹਾਸਲ
ਗੁਰਦੁਆਰਾ ਮਾਤਾ ਸਾਹਿਬ ਕੌਰ ਜਗਰਾਉਂ ਵਿਖੇ ਸਨਮਾਨ ਸਮਾਗਮ
ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਸਮਾਗਮ ਵਿਚ ਸ਼ਹਿਰ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਕੰਵਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਦੌਧਰੀਆ, ਮੀਤ ਪ੍ਰਧਾਨ ਵਰਿੰਦਰ ਸਿੰਘ ਕਲੇਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਜਗਤਾਰ ਸਿੰਘ ਚਾਵਲਾ, ਹਰਮੀਤ ਸਿੰਘ ਬਜਾਜ ਅਤੇ ਰਵੀ ਸਿੰਘ ਰਾਜਾ ਨੂੰ ਵੀ ਸਨਮਾਨਿਤ ਕੀਤਾ ਗਿਆ।
ਗ
ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਰਿੰਪਲ, ਸੋਨਮ ਰਾਣੀ ਅਤੇ ਕਮਲਪ੍ਰੀਤ ਕੌਰ।
05-08-2026
ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਸਮਾਗਮ ਵਿਚ ਸ਼ਹਿਰ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਕੰਵਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਦੌਧਰੀਆ, ਮੀਤ ਪ੍ਰਧਾਨ ਵਰਿੰਦਰ ਸਿੰਘ ਕਲੇਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਜਗਤਾਰ ਸਿੰਘ ਚਾਵਲਾ, ਹਰਮੀਤ ਸਿੰਘ ਬਜਾਜ ਅਤੇ ਰਵੀ ਸਿੰਘ ਰਾਜਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਅਪਾਰ ਸਿੰਘ ਨੇ ਕਿਹਾ ਕਿ ਪ੍ਰਮਾਤਮਾਂ ਦੀ ਵਿਸ਼ੇਸ਼ ਕ੍ਰਿਪਾ ਸਦਕਾ ਹੀ ਸਰਦਾਰੀਆਂ ਮਿਲਦੀਆਂ ਹਨ। ਸ੍ਰੀ ਅਕਾਲ ਪੁਰਖ ਵਲੋਂ ਦਿੱਤੀ ਦਾਤ ਦਾ ਸ਼ੁਕਰਾਨਾ ਸਮਾਜ ਦੀ ਸੇਵਾ ਕਰਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਮੇਰਾ ਹਰ ਸੁਆਸ ਸਮਾਜ ਦੀ ਬਿਹਤਰੀ ਲਈ ਬਤੀਤ ਹੋਵੇਗਾ। ਇਸ ਮੌਕੇ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ ਨੇ ਕਿਹਾ ਕਿ ਕੌਂਸਲ ਦੀ ਪ੍ਰਧਾਨਗੀ ਚੁਣੌਤੀ ਭਰਪੂਰ ਹੈ ਪਰ ਉਹ ਆਪਣੇ ਸਾਥੀਆਂ, ਕੌਂਸਲ ਦੇ ਅਮਲੇ ਅਤੇ ਸ਼ਹਿਰ ਨਿਵਾਸੀਆਂ ਦਾ ਸਹਿਯੋਗ ਲੈ ਕੇ ਸ਼ਹਿਰ ਦਾ ਵਿਕਾਸ ਬਿਨ੍ਹਾਂ ਕਿਸੇ ਭੇਦਭਾਵ ਦੇ ਕਰੇਗਾ। ਇਸ ਮੌਕੇ ਬੀਬੀ ਹਰਜੀਤ ਕੌਰ, ਗੁਰਮੀਤ ਸਿੰਘ, ਪਰਮਵੀਰ ਸਿੰਘ ਗਿੱਲ, ਤਰਲੋਚਨ ਸਿੰਘ, ਗੁਰਦੀਪ ਸਿੰਘ ਤੇਜ, ਹਰਵਿੰਦਰ ਸਿੰਘ ਚਾਵਲਾ, ਅੰਮ੍ਰਿਤਪਾਲ ਸਿੰਘ, ਯਾਦਵਿੰਦਰ ਸਿੰਘ ਗਿੱਲ, ਰਜਿੰਦਰ ਸਿੰਘ, ਜਗਜੀਤ ਸਿੰਘ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਜਸਪਾਲ ਸਿੰਘ ਛਾਬੜਾ, ਦਿਲਮੋਹਣ ਸਿੰਘ, ਰਿੱਕੀ ਸਿੰਘ ਚਾਵਲਾ ਆਦਿ ਹਾਜ਼ਰ ਸਨ।