05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰੇਹੜੀ ਚਾਲਕ ਤੋਂ ਹਜ਼ਾਰਾਂ ਦੀ ਨਕਦੀ ਲੁੱਟਣ ਦੇ ਮਾਮਲੇ ’ਚ 17 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਰੋਡ ‘ਤੇ ਕੁਝ ਵਿਅਕਤੀਆਂ ਵਲੋਂ ਇਕ ਰੇਹੜੀ ਚਾਲਕ ਦੀ ਕੁੱਟਮਾਰ ਕਰਨ ਉਪਰੰਤ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਲਈ ਤੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜੂਸ ਦੀ ਰੇਹੜੀ ਲਗਾਉਣ ਵਾਲੇ ਜਗਨ ਨਾਥ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਰਣਜੀਤ ਸਿੰਘ ਅਤੇ ਤਜਿੰਦਰ ਸਿੰਘ ਵਾਸੀ ਪ੍ਰੀਤ ਨਗਰ ਅਤੇ ਉਨ੍ਹਾਂ ਦੇ 15 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਰੋਡ ‘ਤੇ ਕੁਝ ਵਿਅਕਤੀਆਂ ਵਲੋਂ ਇਕ ਰੇਹੜੀ ਚਾਲਕ ਦੀ ਕੁੱਟਮਾਰ ਕਰਨ ਉਪਰੰਤ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਲਈ ਤੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜੂਸ ਦੀ ਰੇਹੜੀ ਲਗਾਉਣ ਵਾਲੇ ਜਗਨ ਨਾਥ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਰਣਜੀਤ ਸਿੰਘ ਅਤੇ ਤਜਿੰਦਰ ਸਿੰਘ ਵਾਸੀ ਪ੍ਰੀਤ ਨਗਰ ਅਤੇ ਉਨ੍ਹਾਂ ਦੇ 15 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਰੇਹੜੀ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਦੁਰਗਾ ਮੰਦਿਰ ਨੇੜੇ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਜੇਬ ਵਿਚੋਂ 4000 ਦੀ ਨਗਦੀ, ਮੋਬਾਈਲ ਅਤੇ ਹੋਰ ਸਾਮਾਨ ਕੱਢ ਲਿਆ ਤੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਦੋਰਾਹਾ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ - ਵਿਧਾਇਕ ਗਿਆਸਪੁਰਾ ਨਵੇਂ ਬਣੇ ਪ੍ਰਧ... ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ ਸੰਕਲਪ ਅਭਿਆਨ’ ਦਾ ਲਾਈਵ ਵੈੱਬਕਾਸਟ ਸਕ੍ਰੀਨਿੰਗ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।