ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫੋਂ ਲੋੜਵੰਦ ਵਿਅਕਤੀ ਨੂੰ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ
ਰਾਏਕੋਟ, 5 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਲੋੜਵੰਦਾਂ ਦੀ ਸਹੂਲਤ ਲਈ ਆਰਥਿਕ ਸਹਾਇਤਾ ਰਾਸ਼ੀ ਦੇਣ ਦੀ ਯੋਜਨਾ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਵੱਲੋਂ ਜਾਤ-ਪਾਤ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਅਰਸ਼ਦ ਅਲੀ ਵਾਸੀ ਬਰ੍ਹਮੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਸਿਰ ਲੋੜਵੰਦਾਂ ਦੀ ਮਦਦ ਕਰਦੀ ਆ ਰਹੀ ਹੈ ਤਾਂ ਜੋ ਮਹਿੰਗਾਈ ਦੇ ਦੌਰ ਵਿਚ ਲੋੜਵੰਦ ਨੂੰ ਇਲਾਜ ਕਰਵਾਉਣ ਵਿਚ ਕੁਝ ਰਾਹਤ ਮਿਲ ਸਕੇ।
ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਲੋੜਵੰਦ ਵਿਅਕਤੀ ਨੂੰ ਆਰਥਿਕ ਸਹਾਇਤਾ ਦਾ ਚੈੱਕ ਸੌਂਪਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
06-08-2026