08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਦੇ ਵਿਦਿਆਰਥੀਆਂ ਨੇ ਕਬੱਡੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਜਗਰਾਉਂ, 7 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਕਬੱਡੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ( ਲੜਕੇ) ਰਾਸ਼ਟਰੀ ਕਬੱਡੀ ਵਿੱਚ ਪਹਿਲਾ ਸਥਾਨ, ਅੰਡਰ-19 (ਲੜਕੇ) ਕਬੱਡੀ ਵਿੱਚ ਦੂਜਾ ਸਥਾਨ, ਅੰਡਰ-14 (ਲੜਕੇ) ਸਰਕਲ ਕਬੱਡੀ ਵਿੱਚ ਦੂਜਾ ਸਥਾਨ, ਅੰਡਰ-17 (ਲੜਕੀਆਂ) ਨੈਸ਼ਨਲ ਸਟਾਈਲ ਕਬੱਡੀ ਵਿੱਚ ਤੀਜਾ ਸਥਾਨ ਅਤੇ ਅੰਡਰ-14 (ਲੜਕੀਆਂ) ਨੈਸ਼ਨਲ ਸਟਾਈਲ ਕਬੱਡੀ ਵਿੱਚ ਦੂਜਾ ਸਥਾਨ, ਅੰਡਰ-19 (ਲੜਕੇ) ਹੈਂਡਬਾਲ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀ ਝੋਲੀ ਵਿੱਚ ਇੱਕ ਹੋਰ ਮਾਣਮੱਤੀ ਉਪਲਬਧੀ ਪਾਈ।

ਅਜੀਤ ਡੈਸਕ 08-08-2026
ਜਗਰਾਉਂ, 7 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਕਬੱਡੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ( ਲੜਕੇ) ਰਾਸ਼ਟਰੀ ਕਬੱਡੀ ਵਿੱਚ ਪਹਿਲਾ ਸਥਾਨ, ਅੰਡਰ-19 (ਲੜਕੇ) ਕਬੱਡੀ ਵਿੱਚ ਦੂਜਾ ਸਥਾਨ, ਅੰਡਰ-14 (ਲੜਕੇ) ਸਰਕਲ ਕਬੱਡੀ ਵਿੱਚ ਦੂਜਾ ਸਥਾਨ, ਅੰਡਰ-17 (ਲੜਕੀਆਂ) ਨੈਸ਼ਨਲ ਸਟਾਈਲ ਕਬੱਡੀ ਵਿੱਚ ਤੀਜਾ ਸਥਾਨ ਅਤੇ ਅੰਡਰ-14 (ਲੜਕੀਆਂ) ਨੈਸ਼ਨਲ ਸਟਾਈਲ ਕਬੱਡੀ ਵਿੱਚ ਦੂਜਾ ਸਥਾਨ, ਅੰਡਰ-19 (ਲੜਕੇ) ਹੈਂਡਬਾਲ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀ ਝੋਲੀ ਵਿੱਚ ਇੱਕ ਹੋਰ ਮਾਣਮੱਤੀ ਉਪਲਬਧੀ ਪਾਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ, ਲੈਕਚਰਾਰ ਮਨਦੀਪ ਕੌਰ, ਡੀ.ਪੀ. ਜਗਪਾਲ ਸਿੰਘ, ਸੂਬੇਦਾਰ ਕੁਲਦੀਪ ਸਿੰਘ ਮਲਕ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਸਰਾਹਨਾ ਕੀਤੀ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਵੀਂਆਂ ਬੁਲੰਦੀਆਂ ਨੂੰ ਛੂਹਦੇ ਹੋਏ ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰਾਸ਼ਟਰੀ ਪੱਧਰ ’ਤੇ ਹੋਰ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਇਯਾਲੀ ਵਲੋਂ ਸੈਸ਼ਨ ’ਚ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਰੱਖੀ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀਆਂ ਵਿਦਿਆਰਥਣਾਂ ਨੇ ਪੀ.ਪੀ.ਟੀ. ਪੇਸ਼ਕਾਰੀ ਮੁਕਾਬਲੇ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।