08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਬਿੰਜਲ ਵਿਖੇ ਮੀਟਿੰਗ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਜ਼ਮੀਨੀ ਪੱਧਰ ’ਤੇ ਇਕਜੁੱਟਤਾ ਬਣਾਏ ਰੱਖਣ ਦਾ ਸੱਦਾ ਦਿੱਤਾ

ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਨੇੜਲੇ ਪਿੰਡ ਬਿੰਜਲ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਮੀਟਿੰਗ ਕੀਤੀ ਗਈ।

ਅਜੀਤ ਡੈਸਕ 08-08-2026
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਨੇੜਲੇ ਪਿੰਡ ਬਿੰਜਲ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਪਾਰਟੀ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਮੌਜੂਦਾ ਰਾਜਨੀਤਿਕ ਸਥਿਤੀ ’ਤੇ ਚਰਚਾ ਕਰਦਿਆਂ ਆਖਿਆ ਕਿ ਪੰਜਾਬ ਦੇ ਹੱਕਾਂ, ਭਾਈਚਾਰਕ ਸਾਂਝ ਅਤੇ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਇੱਕ ਦ੍ਰਿੜ ਅਤੇ ਜਵਾਬਦੇਹ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਜ਼ਮੀਨੀ ਪੱਧਰ ’ਤੇ ਇਕਜੁੱਟਤਾ ਬਣਾਏ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਬਿੰਜਲ ਦੇ ਲੋਕਾਂ ਨੇ ਜਗਰੂਪ ਸਿੰਘ ਖ਼ਾਲਸਾ ਦੇ ਵਿਚਾਰਾਂ ਦਾ ਪੂਰਨ ਸਮਰਥਨ ਕੀਤਾ। ਪਿੰਡ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ, ਸਿਧਾਂਤਾਂ ਅਤੇ ਸਮਾਜਿਕ ਕਾਰਜਾਂ ਲਈ ਪੂਰਨ ਸਹਿਯੋਗ ਦੇਣਗੇ ਅਤੇ ਹਲਕੇ ਵਿਚ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਪੰਚ ਹਾਕਮ ਸਿੰਘ, ਸਾਬਕਾ ਪੰਚ ਬੇਅੰਤ ਸਿੰਘ, ਕਿਸਾਨ ਆਗੂ ਜਗਤਾਰ ਸਿੰਘ, ਲਾਲ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਵਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵੰਤ ਸਿੰਘ, ਮਨਦੀਪ ਸਿੰਘ, ਜਗਵਿੰਦਰ ਸਿੰਘ, ਹਾਕਮ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ, ਹਰਦੇਵ ਸਿੰਘ, ਲਾਲ ਸਿੰਘ, ਆਤਮਾ ਸਿੰਘ, ਬੇਅੰਤ ਸਿੰਘ, ਆਤਮਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਵਿਜੇ ਦਾਨਵ ਨੇ ਜਗਰਾਉਂ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮੁੜ 2027 ਵਿਚ ਸੂਬੇ ਦੀ ਵਾਗਡੋਰ ਸੰਭਾਲੇਗੀ-ਡਾ: ਗਿੱਲ, ਤੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।