08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੇਅਰਮੈਨ ਵਿਜੇ ਦਾਨਵ ਨੇ ਜਗਰਾਉਂ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ

ਜਗਰਾਉਂ, 7 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਨੇ ਆਪਣੀ ਜਗਰਾਉਂ ਫੇਰੀ ਦੌਰਾਨ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਵਿਜੇ ਦਾਨਵ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਹੈ।

ਅਜੀਤ ਡੈਸਕ 08-08-2026
ਜਗਰਾਉਂ, 7 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਨੇ ਆਪਣੀ ਜਗਰਾਉਂ ਫੇਰੀ ਦੌਰਾਨ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਵਿਜੇ ਦਾਨਵ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਉਹ ਯਤਨਸ਼ੀਲ ਰਹਿਣਗੇ। ਇਸ ਮੌਕੇ ਵਪਾਰੀਆਂ ਵਲੋਂ ਚੇਅਰਮੈਨ ਵਿਜੇ ਦਾਨਵ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ‘ਆਪ’ ਆਗੂ ਗੋਪੀ ਸ਼ਰਮਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਚੇਅਰਮੈਨ ਵਿਜੇ ਦਾਨਵ ਨੂੰ ਆਉਣ ਵਾਲੀਆਂ ਚੋਣਾਂ ’ਚ ਜਗਰਾਉਂ ਹਲਕੇ ’ਚ ਭੇਜਦੀ ਹੈ ਤਾਂ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਵਿਜੇ ਦਾਨਵ ਨੇ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਜਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਧਾਲੀਵਾਲ, ਸਤੀਸ਼ ਕੁਮਾਰ, ਦਲਜੀਤ ਸਿੰਘ, ਰਾਜ ਕੁਮਾਰ, ਐਡਵੋਕੇਟ ਰਾਕੇਸ਼ ਕੁਮਾਰ, ਅਰੁਣ ਧੀਰ, ਪ੍ਰਦੀਪ ਕੁਮਾਰ ਦੂਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਸ਼ਿਵ ਮੰਦਰ ਵਿਖੇ ਕਾਂਸਲ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਬਿੰਜਲ ਵਿਖੇ ਮੀਟਿੰਗ ਹਲਕਾ ਇੰਚਾਰਜ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।