08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਏ.ਵੀ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਡੀ. ਏ.

ਅਜੀਤ ਡੈਸਕ 08-08-2026
ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਤੀਆਂ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਬਹੁਤ ਹੀ ਸੋਹਣੇ ਲੱਗ ਰਹੇ ਸਨ। ਬੱਚਿਆਂ ਨੇ ਤੀਜ ਨਾਲ ਸਬੰਧਤ ਲੋਕ - ਗੀਤਾਂ ’ਤੇ ਗਿੱਧਾ, ਭੰਗੜਾ ਅਤੇ ਹੋਰ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਝੂਲਿਆਂ, ਰੰਗ-ਬਰੰਗੀਆਂ ਸਜਾਵਟਾਂ ਅਤੇ ਪੰਜਾਬੀ ਲੋਕ ਸੱਭਿਆਚਾਰ ਨਾਲ ਜੁੜੀਆਂ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਤੀਜ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਰਵਾਇਤਾਂ, ਵਿਰਸੇ ਅਤੇ ਸੰਸਕਾਰਾਂ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਬੀ.ਏ. ਭਾਗ-ਤੀਜਾ ਦੇ ਨਤੀਜਿਆਂ ’ਚ ਨਾਮਣਾ ਖੱਟਿਆ ਅਗਲੀ ਖ਼ਬਰ ਕਾਰ ਸਵਾਰ ਝਪਟਮਾਰ ਪ੍ਰਵਾਸੀ ਮਜ਼ਦੂਰ ਦਾ ਸੋਨੇ ਦਾ ਲਾਕੇਟ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।