‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਵਰਕਰ ਮਿਲਣੀ ’ਚ ਲੱਕੀ ਸੰਧੂ ਦੇ ਭਰਵੇਂ ਇਕੱਠ ਨੂੰ ਦੇਖ ਕੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਹੋਏ ਬਾਗੋ ਬਾਗ
ਸਾਹਨੇਵਾਲ, 7 ਅਗਸਤ (ਹਨੀ ਚਾਠਲੀ)-ਸੱਤਾ ‘ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਅਹਿਮ ਮੁੱਦਿਆਂ ‘ਤੇ ਕੰਮ ਕਰ ਕੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਮ ਆਦਮੀ ਪਾਰਟੀ ਦੇ ਕਾਰਜਕਾਲ ਦਾ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ‘ਤੇ ਇਨ੍ਹਾਂ ਵਾਅਦਿਆਂ ਤੋਂ ਕੋਹਾਂ ਦੂਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਦੀ ਰੱਖੀ ਗਈ ਵਰਕਰ ਮਿਲਣੀ ਵਿਚ ਜਾਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਗੱਲਬਾਤ ਕਰਦੇ ਹੋਏ ਕੀਤਾ।
ਸਾਹਨੇਵਾਲ, 7 ਅਗਸਤ (ਹਨੀ ਚਾਠਲੀ)-ਸੱਤਾ ‘ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਅਹਿਮ ਮੁੱਦਿਆਂ ‘ਤੇ ਕੰਮ ਕਰ ਕੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਮ ਆਦਮੀ ਪਾਰਟੀ ਦੇ ਕਾਰਜਕਾਲ ਦਾ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ‘ਤੇ ਇਨ੍ਹਾਂ ਵਾਅਦਿਆਂ ਤੋਂ ਕੋਹਾਂ ਦੂਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਦੀ ਰੱਖੀ ਗਈ ਵਰਕਰ ਮਿਲਣੀ ਵਿਚ ਜਾਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨੂੰ ਹਲਕਾ ਸਾਹਨੇਵਾਲ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇੱਥੇ ਇਸ ਗੱਲ ਦੀ ਵੀ ਚਰਚਾ ਜੋਰਾਂ ‘ਤੇ ਚੱਲ ਰਹੀ ਹੈ ਕਿ ਲੱਕੀ ਸੰਧੂ ਦੇ ਭਰਵੇਂ ਇਕੱਠ ਨੂੰ ਦੇਖ ਕੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਬਾਗੋ ਬਾਗ ਹੋ ਗਏ। ਇਸ ਮੌਕੇ ਲੱਕੀ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਜੋ ਮੈਨੂੰ ਜ਼ਿੰਮੇਵਾਰੀ ਸੌਂਪਣਗੇ, ਮੈਂ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਜੋ ਹੋਰ ਵੀ ਲੋਕਾਂ ਦੀਆਂ ਸਮੱਸਿਆਵਾਂ ਹਨ, ਉਨ੍ਹਾਂ ਸਮੱਸਿਆਵਾਂ ਦਾ ਹੱਲ ਵੀ ਜਲਦ ਕੀਤਾ ਜਾਵੇਗਾ। ਇਸ ਮੌਕੇ ਡਾ. ਅਮਰ ਸਿੰਘ ਪਾਰਲੀਮੈਂਟ ਮੈਂਬਰ, ਕਾਮਿਲ ਬੋਪਾਰਾਏ, ਸਿਮਰਨਜੀਤ ਸਿੰਘ ਬੈਂਸ, ਸੰਜੇ ਤਲਵਾੜ, ਦੁਰਲੱਭ ਸਿੱਧੂ ਆਦਿ ਹਾਜ਼ਰ ਸਨ।