ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸਿੱਖ ਧਰਮ ਦੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਕੂਲੀ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਐ
ਐੱਸ.ਐੱਮ.ਐੱਲ. ਮੈਮੋਰੀਅਲ ਨਰਸਿੰਗ ਕਾਲਜ ਭਨੋਹੜ ਵਿਖੇ ‘ਵਿਸ਼ਵ ਸਤਨਪਾਨ ਹਫ਼ਤਾ 2026’ ਜਾਗਰੂਕਤਾ ਸੈਮੀਨਾਰ ਸਮੇਂ ਵਿਦਿਆਰਥੀ ਆਪਣੇ ਪ੍ਰਿੰਸੀਪਲ ਪ੍ਰੋ: ਕੁਲਵਿੰਦਰ ਕੌਰ ਸਰਾਂ, ਹੋਰਨਾਂ ਨਾਲ। ਤਸਵੀਰ: ਕ੍ਰਿਪਾਲ ਹੰਬੜਾਂ
08-08-2026
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸਿੱਖ ਧਰਮ ਦੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਕੂਲੀ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ. ਸਿੱਧੂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਾਡੀ ਸੰਸਥਾ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਆਪਣੇ ਸਿੱਖ ਧਰਮ ਦੇ ਮਹਾਨ ਇਤਿਹਾਸ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇੱਕ ਕਾਰਜ਼ ਦੀ ਆਰੰਭਤਾ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਕਰਨੀ ਚਾਹੀਦੀ ਹੈ, ਜਿਸ ਨਾਲ ਕਾਰਜ਼ ਨਿਰਵਿਘਨ ਸੰਪੂਰਨ ਹੁੰਦਾ ਹੈ। ਉਨ੍ਹਾਂ ਆਖਿਆ ਕਿ ਸਾਡੀ ਸੰਸਥਾ ਧਾਰਮਿਕ ਖੇਤਰ ’ਚ ਚੰਗੀਆਂ ਪ੍ਰਾਪਤੀਆਂ ਕਰ ਰਹੀ ਹੈ, ਜਦਕਿ ਖ਼ਾਸਕਰ ਗੱਤਕਾ ਮੁਕਾਬਲਿਆਂ ’ਚ ਸਟੇਟ ਪੱਧਰ ਤੱਕ ਨਾਮਣਾ ਖੱਟ ਚੁੱਕੀ ਹੈ। ਇੰਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਤੋਂ ਇਲਾਵਾ ਹੋਰਨਾਂ ਸਹਿ-ਅਕਾਦਮਿਕ ਗਤੀਵਿਧੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਮੈਨੇਜਮੈਂਟ ਦੇ ਸਕੱਤਰ ਮਲਕੀਅਤ ਸਿੰਘ ਰਾਜਲ, ਕਮੇਟੀ ਮੈਂਬਰ ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ.ਸਿੱਧੂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਕੋਆਰਡੀਨੇਟਰ ਅਵਤਾਰ ਸਿੰਘ ਚੀਮਾ ਵੱਲੋਂ ਜਿੱਥੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੈਨੇਜਮੈਂਟ ਕਮੇਟੀ ਤਰਫੋਂ ਵਧਾਈ ਦਿੱਤੀ ਗਈ, ਉੱਥੇ ਹੀ ਇਸ ਧਾਰਮਿਕ ਸਮਾਗਮ ਦੌਰਾਨ ਉੱਚੇਚੇ ਤੌਰ ’ਤੇ ਹਾਜ਼ਰੀ ਭਰਨ ਪੁੱਜੇ ਬੱਚਿਆਂ ਦੇ ਮਾਪਿਆਂ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀਮਤੀ ਡਾ: ਗੀਤਾ ਸ਼ਰਮਾ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ, ਡਾ: ਰਵਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ, ਸ੍ਰੀਮਤੀ ਸਰਬਜੀਤ ਕੌਰ ਪ੍ਰਿੰਸੀਪਲ ਦਸ਼ਮੇਸ਼ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ, ਸ੍ਰੀਮਤੀ ਸੰਦੀਪ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਹਾਜ਼ਰ ਸਨ।