09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਿੱਲੀ ਵਿਖੇ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਲਈ ਹਲਵਾਰਾ ਏਅਰਪੋਰਟ ਤੋਂ ਰਵਾਨਾ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਹਲਵਾਰਾ, 8 ਅਗਸਤ (ਮਨਦੀਪ ਸਿੰਘ ਉੱਭੀ) ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਹੋਣ ਵਾਲੀ ਉੱਚ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਹਲਵਾਰਾ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਵਿਸ਼ੇਸ਼ ਤੌਰ ’ਤੇ ਹਲਵਾਰਾ ਏਅਰਪੋਰਟ ’ਤੇ ਪਹੁੰਚੇ ਅਤੇ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਦਾ ਸਵਾਗਤ ਕੀਤਾ।

ਹਲਵਾਰਾ ਏਅਰਪੋਰਟ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ। ਤਸਵੀਰ: ਮਨਦੀਪ ਸਿੰਘ ਉੱਭੀ ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਦੌਰਾਨ ਪ੍ਰਧਾਨ ਜਗਦੀਸ਼ਪਾਲ ਮਹਿਤਾ, ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ, ਕਾਨਤਾ ਦੇਵੀ, ਕੈਪਟਨ ਪੂਰਨ ਸਿੰਘ ਗਗੜਾ ਅਤੇ ਸਮੂਹ ਅਦੀਬ। ਤਸਵੀਰ: ਭੁਪਿੰਦਰ ਸਿੰਘ ਮੁਰਲੀ 09-08-2026
ਹਲਵਾਰਾ, 8 ਅਗਸਤ (ਮਨਦੀਪ ਸਿੰਘ ਉੱਭੀ) ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਹੋਣ ਵਾਲੀ ਉੱਚ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਹਲਵਾਰਾ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਵਿਸ਼ੇਸ਼ ਤੌਰ ’ਤੇ ਹਲਵਾਰਾ ਏਅਰਪੋਰਟ ’ਤੇ ਪਹੁੰਚੇ ਅਤੇ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਦਾ ਸਵਾਗਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਤਲਵੰਡੀ ਅਤੇ ਗੁਰਤੇਜ ਸਿੰਘ ਛੀਨਾ ਵੀ ਮੌਜੂਦ ਸਨ। ਮਨਪ੍ਰੀਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਇੰਚਾਰਜ ਮੰਥਰੀ ਸ੍ਰੀ ਨਿਵਾਸਲੂ ਦਿੱਲੀ ਵਿਖੇ ਹੋਣ ਵਾਲੀ ਉੱਚ ਪੱਧਰੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ , ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪੰਜਾਬ ਵਿਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਤਲਵੰਡੀ ਇਕ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਹਨ, ਜੋ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਤਲਵੰਡੀ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਪਿਛਲੀ ਖ਼ਬਰ ਕਰੇਟਾ ਤੇ ਸਕਾਰਪੀਓ ਵਿਚਕਾਰ ਓਵਰਟੇਕ ਕਰਨ ਸਮੇਂ ਟੱਕਰ, ਮਾਂ-ਧੀ ਜਖ਼ਮੀ ਅਗਲੀ ਖ਼ਬਰ ਆਜ਼ਾਦੀ ਦਿਵਸ ’ਤੇ ਪ ੁਲਿਸ ਸ ੁਰੱਖਿਆ: ਵਿਦੇਸ਼ੀ ਮੂਲ ਦਾ ਨਾਗਰਿਕ ਹੋਟਲ/ਪੀ.ਜ਼ੀ ਰੁਕਦਾ ਤਾਂ ਜਾਣਕਾਰੀ ਪੁਲਿਸ ਨੂੰ ਦਿਓ-ਐੱਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।