ਪਿੰਡ ਅੱਬੂਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਪਿੰਡ ਅੱਬੂਪੁਰਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਤੀਆਂ ਦੇ ਪੁਰਾਤਨ ਰੰਗ ਨੂੰ ਜੀਵਤ ਕੀਤਾ।
ਅਜੀਤ ਡੈਸਕ
11-08-2026