11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਐੱਸ. ਐੱਮ.

ਅਜੀਤ ਡੈਸਕ 11-08-2026
ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਐੱਸ.ਐੱਮ.ਓ ਸਿੱਧਵਾਂ ਬੇਟ ਦੀ ਅਗਵਾਈ ਹੇਠ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਤਹਿਤ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਜਾਗਰੂਕਤਾ ਅਤੇ ਸਿਹਤ ਸੰਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਵਲੋਂ ਆਸ਼ਾ ਵਰਕਰ ਮਨਜੀਤ ਕੌਰ ਮਾਨ ਅਤੇ ਆਸ਼ਾ ਵਰਕਰ ਵੀਰਪਾਲ ਕੌਰ ਵੱਲੋਂ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਸਮੱਸਿਆਵਾਂ, ਇਸ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਲਈ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਨਾਲ ਬੱਚਿਆਂ ਦੀ ਪੋਸ਼ਣ ਸਥਿਤੀ ਵਿਚ ਸੁਧਾਰ, ਅਨੀਮੀਆ ਵਿਚ ਕਮੀ, ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਵਾਧਾ, ਸਿੱਖਣ ਦੀ ਸਮਰੱਥਾ ਵਿੱਚ ਸੁਧਾਰ ਅਤੇ ਸਕੂਲ ਵਿਚ ਹਾਜ਼ਰੀ ਬਿਹਤਰ ਹੋਣ ਵਿਚ ਮਦਦ ਮਿਲਦੀ ਹੈ। ਬੱਚਿਆਂ ਨੂੰ ਨਿੱਜੀ ਸਫ਼ਾਈ, ਹੱਥ ਧੋਣ ਅਤੇ ਸਾਫ਼-ਸੁਥਰਾ ਭੋਜਨ ਖਾਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸੈਂਟਰ ਹੈੱਡ ਟੀਚਰ ਜਸਪਾਲ ਸਿੰਘ ਭੱਠਾਧੂਹਾ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦ ਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਬੱਚਿਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਐੱਨ.ਸੀ.ਸੀ. ਕੈਡਿਟਾਂ ਨੇ ਪੌਦੇ ਲਗਾਏ ਅਗਲੀ ਖ਼ਬਰ ਪ੍ਰੈਸ਼ਰ ਹਾਰਨ ’ਤੇ ਪਾਬੰਦੀ ਦੇ ਬਾਵਜੂਦ ਖੁੱਲ੍ਹੇਆਮ ਹੋ ਰਹੀ ਉਲੰਘਣਾ, ਲੋਕਾਂ ਵਿਚ ਭਾਰੀ ਰੋਸ ਪ੍ਰੈਸ਼ਰ ਹਾਰਨ ਬੰਦ ਕਰਵਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।