12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਲਾਕ ਪੱਧਰੀ ਰੋਲ ਪਲੇਅ ਤੇ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ’ਚ ਭੂੰਦੜੀ ਸਕੂਲ ਦੇ ਵਿਦਿਆਰਥੀ ਮੋਹਰੀ

ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਧਵਾਂ ਬੇਟ- 2 ਦੇ ਬਲਾਕ ਪੱਧਰੀ ਰੋਲ ਪਲੇਅ, ਰੈੱਡ ਰਿਬਨ ਕੁਇਜ਼ ਅਤੇ ਲੋਕ ਨਾਚ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਸਕੱਤਰ ਚੁਣੇ ਸ: ਕੰਵਲਜੀਤ ਸਿੰਘ ਮੱਲ੍ਹਾ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ ਦੀ ਤਸਵੀਰ। 12-08-2026
ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਧਵਾਂ ਬੇਟ- 2 ਦੇ ਬਲਾਕ ਪੱਧਰੀ ਰੋਲ ਪਲੇਅ, ਰੈੱਡ ਰਿਬਨ ਕੁਇਜ਼ ਅਤੇ ਲੋਕ ਨਾਚ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੋਲ ਪਲੇਅ ਮੁਕਾਬਲੇ ਵਿਚ ਨੌਵੀਂ ਜਮਾਤ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਬਲਾਕ ਨੋਡਲ ਇੰਚਾਰਜ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਮਨਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੜੈਣ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਸਕੂਲ ਇੰਚਾਰਜ ਸੁਖਦੇਵ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਨੇ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਵਾਉਣ ਵਾਲੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਡਿੰਪਲ ਅਰੋੜਾ, ਲੈਕਚਰਾਰ ਇਕਨਾਮਿਕਸ ਨੇ ਸਟੇਜ਼ ਸੰਚਾਲਨ ਬਾਖੂਬੀ ਨਿਭਾਇਆ। ਇਸ ਤੋਂ ਇਲਾਵਾ ਵੱਖ-ਵੱਖ ਅਧਿਆਪਕਾਂ ਨੇ ਸੌਂਪੀਆਂ ਗਈਆਂ ਡਿਊਟੀਆਂ ਨੂੰ ਸੁਚੱਜੇ ਢੰਗ ਨਾਲ ਨਿਭਾਇਆ। ਸਕੂਲ ਇੰਚਾਰਜ ਸ੍ਰੀ ਸੁਖਦੇਵ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨੇ-ਸੰਤ ਅਰਵਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਡੀ.ਆਈ.ਜੀ. ਸੰਦੀਪ ਗੋਇਲ ਨੇ 15 ਅਗਸਤ ਦੇ ਮੱਦੇਨਜ਼ਰ ਸਰਕਾਰੀ ਸਕੂਲ ਆਫ ਐਮੀਨੈਂਸ ਜਗਰਾਉਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।