14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੀ.ਟੀ.ਬੀ ਕਾਲਜ ਦਾਖਾ ਦਾ ਬੀ.ਕਾਮ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ , 9 ਵਿਦਿਆਰਥੀ ਮੈਰਿਟ ਸੂਚੀ ’ਚ ਆਏ

ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਬੀ. ਕਾਮ.

ਅਜੀਤ ਡੈਸਕ 14-08-2026
ਮੁੱਲਾਂਪੁਰ-ਦਾਖਾ, 13 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਬੀ.ਕਾਮ. ਚੌਥਾ ਸਮੈਸਟਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਨਤੀਜਿਆਂ ਸਮੇਂ ਮੈਰਿਟ ਸੂਚੀ ਵਿੱਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ। ਕਾਲਜ ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ ਅਨੁਸਾਰ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ. ਚੌਥਾ ਸਮੈਸਟਰ ਨਤੀਜੇ ਸਮੇਂ ਕਾਲਜ ਵਿਦਿਆਰਥਣ ਤਿਸ਼ਾ ਗਰਗ ਨੇ 14ਵਾਂ, ਕਿਰਨਜੋਤ ਕੌਰ ਨੇ 16ਵਾਂ, ਕਿਨਸ਼ੁਕ ਗੁਪਤ, ਆਸਥਾ ਅਤੇ ਨਮਨ ਗੁਪਤਾ ਤਿੰਨਾਂ ਨੇ 17ਵਾਂ, ਜਸਲੀਨ ਤੇ ਸਹਿਜਦੀਪ ਕੌਰ ਨੇ 19ਵਾਂ, ਜਸਮੀਨ ਅਤੇ ਲਵਲੀਨ ਸਿੰਘ ਨੇ 20ਵਾਂ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ, ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ, ਕਾਮਰਸ ਵਿਭਾਗ ਮੁਖੀ ਡਾ: ਪ੍ਰਵੀਨ ਲਤਾ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਸੇਖੋਂ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਕਾਦਮਿਕ ਉੱਤਮਤਾ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਜੀ.ਟੀ.ਬੀ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਰਿਹਾ ਹੈ। ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਾਮਰਸ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ 28 ਨੂੰ ਮੋਹਾਲੀ ’ਚ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਮੰਦਭਾਗਾ-ਰਾਮਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।