17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਛੰਨਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਦੇ ਉਦੇਸ਼ ਨਾਲ ਵਿਸਥਾਰ ਕੀਤਾ ਗਿਆ ਹੈ। ਇਸ ਸੰਗਠਨਾਤਮਕ ਵਿਸਥਾਰ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਗੂਆਂ ਨੂੰ ਵੱਡੀਆਂ ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ।

ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਸਿੰਘ ਛੰਨਾ। 17-08-2026
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਦੇ ਉਦੇਸ਼ ਨਾਲ ਵਿਸਥਾਰ ਕੀਤਾ ਗਿਆ ਹੈ। ਇਸ ਸੰਗਠਨਾਤਮਕ ਵਿਸਥਾਰ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਗੂਆਂ ਨੂੰ ਵੱਡੀਆਂ ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ । ਪਾਰਟੀ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਅਨੁਸਾਰ ਹਲਕਾ ਰਾਏਕੋਟ ਨਾਲ ਸਬੰਧਿਤ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਸਿੰਘ ਛੰਨਾਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਦੋਵਾਂ ਆਗੂਆਂ ਦੀਆਂ ਪਾਰਟੀ ਪ੍ਰਤੀ ਵਫ਼ਾਦਾਰ ਸੇਵਾਵਾਂ, ਮਿਹਨਤ ਅਤੇ ਇਲਾਕੇ ਵਿਚ ਯੂਥ ਵਰਕਰਾਂ ਨੂੰ ਲਾਮਬੱਧ ਕਰਨ ਦੀ ਸਮਰੱਥਾ ਨੂੰ ਦੇਖਦੇ ਹੋਏ ਕੀਤੀਆਂ ਗਈਆਂ ਹਨ। ਇਸ ਨਿਯੁਕਤੀਆਂ ’ਤੇ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਸਮੇਤ ਰਾਏਕੋਟ ਇਲਾਕੇ ਦੇ ਸਮੂਹ ਅਕਾਲੀ ਆਗੂਆਂ, ਅਹੁਦੇਦਾਰਾਂ ਅਤੇ ਯੂਥ ਵਰਕਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਆਖਿਆ ਕਿ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਅਤੇ ਗਗਨਪ੍ਰੀਤ ਸਿੰਘ ਛੰਨਾਂ ਦੀ ਨਿਯੁਕਤੀ ਨਾਲ ਰਾਏਕੋਟ ਹਲਕੇ ਵਿਚ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ ਵਿਚ ਵੱਡੀ ਮਦਦ ਮਿਲੇਗੀ । ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਮਨਸੂਰਾਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਥਾਣਾ ਮੁਖੀ ਕਿਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਾਤਸ਼ਾਹੀ ਛੇਵੀਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸਮਾਪਤ- ਵੱਡੀ ਤਾਦਾਦ ’ਚ ਸੰਗਤਾਂ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।