18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਲੀਪੁਰ ਕਲਾਂ ਵਿਖੇ ਮਨਾਇਆ ਤੀਜ ਦਾ ਤਿਉਹਾਰ

ਸਿੱਧਵਾਂ ਬੇਟ, 17 ਅਗਸਤ (ਸਲੇਮਪੁਰੀ)-ਬਲਾਕ ਸਿੱਧਵਾਂ ਬੇਟ-1 ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਖੁਰਸ਼ੈਦਪੁਰ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਮੁਖੀ ਅਤੇ ਅਧਿਆਪਕਾਂ ਦੀ ਦੇਖ-ਰੇਖ ਹੇਠ ਹੋਈ।

ਅਜੀਤ ਡੈਸਕ 18-08-2026
ਸਿੱਧਵਾਂ ਬੇਟ, 17 ਅਗਸਤ (ਸਲੇਮਪੁਰੀ)-ਬਲਾਕ ਸਿੱਧਵਾਂ ਬੇਟ-1 ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਖੁਰਸ਼ੈਦਪੁਰ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਮੁਖੀ ਅਤੇ ਅਧਿਆਪਕਾਂ ਦੀ ਦੇਖ-ਰੇਖ ਹੇਠ ਹੋਈ। ਇਸ ਮੌਕੇ ਸਕੂਲ ਦੀਆਂ ਨੰਨ੍ਹੇ-ਮੁੰਨ੍ਹੇ ਬੱਚੀਆਂ ਪੰਜਾਬੀ ਪਹਿਰਾਵੇ (ਘੱਗਰੇ ਅਤੇ ਸੂਟ) ਵਿੱਚ ਸੱਜ-ਧੱਜ ਕੇ ਸਕੂਲ ਪਹੁੰਚੀਆਂ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੀ ਪ੍ਰਤੀਨਿਧਤਾ ਕਰਦੇ ਹੋਏ ਲੋਕ ਗੀਤ, ਬੋਲੀਆਂ ਅਤੇ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਪੂਰੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਸਕੂਲ ਕੰਪਲੈਕਸ ਵਿੱਚ ਪੀਂਘਾਂ ਝੂਟਦਿਆਂ ਬੱਚਿਆਂ ਨੇ ਤੀਆਂ ਦੇ ਰਵਾਇਤੀ ਗੀਤ ਗਾਏ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਬਹੁਤ ਜ਼ਰੂਰੀ ਹਨ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੂੰ ਖੀਰ-ਪੂੜੇ ਅਤੇ ਮਿਠਾਈਆਂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ਼, ਮਿਡ-ਡੇ-ਮੀਲ ਵਰਕਰ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਤੀਆਂ ਸੰਬੰਧੀ ਸਮਾਗਮ ਭਲਕੇ ਅਗਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਰੈਲੀਆਂ ਨੇ ਬੰਨਿਆਂ ਵਿਧਾਨ ਸਭਾ ਚੋਣਾਂ ਦਾ ਮੁੱਢ-ਸਿੰਘਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।