ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਆਜ਼ਾਦੀ ਦਿਹਾੜੇ ’ਤੇ ਪੁਸਤਕਾਂ ਅਤੇ ਬੂਟਿਆਂ ਦਾ ਲੰਗਰ ਲਗਾਇਆ
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਆਜ਼ਾਦੀ ਦਿਹਾੜੇ ’ਤੇ ਦਾਣਾ ਮੰਡੀ ਰਾਏਕੋਟ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਗਿਆਨ ਅਤੇ ਹਰਿਆਵਲ ਦਾ ਸੁਨੇਹਾ ਦਿੰਦਿਆਂ ਪੁਸਤਕਾਂ ਅਤੇ ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਤੇ ਛਾਂਦਾਰ ਬੂਟਿਆਂ ਦਾ ਮੁਫ਼ਤ ਲੰਗਰ ਲਗਾਇਆ ਗਿਆ।
ਭ
ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਆਜ਼ਾਦੀ ਦਿਹਾੜੇ ਮੌਕੇ ਲਗਾਈ ਸਟਾਲ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਐੱਸ.ਡੀ.ਐੱਮ ਖੁਸ਼ਪ੍ਰੀਤ ਸਿੰਘ। ਤਸਵੀਰ: ਬਲਵਿੰਦਰ ਸਿੰਘ ਲਿੱਤਰ
18-08-2026
ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ ਆਜ਼ਾਦੀ ਦਿਹਾੜੇ ’ਤੇ ਦਾਣਾ ਮੰਡੀ ਰਾਏਕੋਟ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਗਿਆਨ ਅਤੇ ਹਰਿਆਵਲ ਦਾ ਸੁਨੇਹਾ ਦਿੰਦਿਆਂ ਪੁਸਤਕਾਂ ਅਤੇ ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਤੇ ਛਾਂਦਾਰ ਬੂਟਿਆਂ ਦਾ ਮੁਫ਼ਤ ਲੰਗਰ ਲਗਾਇਆ ਗਿਆ। ਇਹ ਸ਼ਲਾਘਾਯੋਗ ਉਪਰਾਲਾ ਡਾ. ਕਰਵਿੰਦਰ ਸਿੰਘ ਯੂ.ਕੇ. ਦੇ ਆਸ਼ੀਰਵਾਦ, ਸਹਿਯੋਗ ਅਤੇ ਪ੍ਰੇਰਣਾ ਸਦਕਾ ਨੇਪਰੇ ਚੜ੍ਹਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਨੇ ਆਖਿਆ ਕਿ ਅਜੋਕੇ ਸਮੇਂ ਵਿਚ ਵਾਤਾਵਰਨ ਦੇ ਹੋ ਰਹੇ ਨਿਘਾਰ ਨੂੰ ਰੋਕਣ ਲਈ ਵਾਤਾਵਰਨ ਨੂੰ ਸ਼ੁੱਧ ਤੇ ਹਰਿਆ-ਭਰਿਆ ਬਣਾਉਣਾ ਅਤਿ ਜ਼ਰੂਰੀ ਹੈ। ਇਸਦੇ ਨਾਲ ਹੀ ਲੋਕਾਂ ਅਤੇ ਨੌਜਵਾਨ ਪੀੜ੍ਹੀ ਵਿਚ ਪੁਸਤਕਾਂ ਪੜ੍ਹਨ ਦੀ ਆਦਤ ਪੈਦਾ ਕਰਨਾ ਅਤੇ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮਾਂ ਦੀ ਮੁੱਖ ਲੋੜ ਹੈ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਕਾਗਜ਼ ਦੇ ਥੈਲਿਆਂ ਦੀ ਵਰਤੋਂ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਸਮਾਜ ਭਲਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਅਜਿਹੇ ਸੁਹਿਰਦ ਯਤਨ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ। ਇਸ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਐੱਸ.ਡੀ.ਐੱਮ ਰਾਏਕੋਟ ਖੁਸ਼ਪ੍ਰੀਤ ਸਿੰਘ ਨੇ ਸੁਸਾਇਟੀ ਵਲੋਂ ਲਗਾਈ ਸਟਾਲ ਦਾ ਦੌਰਾ ਵੀ ਕੀਤਾ ਗਿਆ, ਜਿਨ੍ਹਾਂ ਵਲੋਂ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੇ ਇਸ ਵਡਮੁੱਲੇ ਤੇ ਸ਼ਲਾਘਾਯੋਗ ਕਾਰਜ਼ ਦੀ ਪ੍ਰਸ਼ੰਸਾ ਕੀਤੀ ਅਤੇ ਪ੍ਰਬੰਧਕਾਂ ਨੂੰ ਅਜਿਹੇ ਨੇਕ ਕੰਮਾਂ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਡਾ. ਰਮੇਸ਼ ਜੈਨ ਪ੍ਰਧਾਨ ਵਪਾਰ ਵਿੰਗ ‘ਆਪ’ ਪਾਰਟੀ, ਯਸ਼ਪਾਲ ਬਿੱਟੂ ਜੈਨ, ਸੁਸਾਇਟੀ ਦੇ ਪ੍ਰਧਾਨ ਉਲਵਿੰਦਰ ਸਿੰਘ, ਸਾਬਰ ਅਲੀ ਬਰ੍ਹਮੀ, ਜਗਜੀਤ ਸਿੰਘ ਹੈਪੀ, ਹਰਜੀਤ ਸਿੰਘ ਸਰ੍ਹਾਂ, ਲੈਕਚਰਾਰ ਜਗਜੀਤ ਸਿੰਘ, ਰਾਜਪਾਲ ਸਿੰਘ, ਗੁਰਚੇਤ ਸਿੰਘ, ਗੁਲਾਬ ਸਿੰਘ ਆਦਿ ਹਾਜ਼ਰ ਸਨ