19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੰਡ ਦੇ ਜ਼ਖ਼ਮਾਂ ਨੂੰ ਯਾਦ ਕਰਦਿਆਂ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ

ਜਗਰਾਉਂ, 17 ਅਗਸਤ (ਖ਼ਾਲਸਾ)-1947 ਦੀ ਵੰਡ ਦੇ ਉਨ੍ਹਾਂ ਦਰਦਨਾਕ ਪਲਾਂ ਨੂੰ ਯਾਦ ਕਰਦਿਆਂ ਇਸ ਦਰਦ ਦਾ ਸੰਤਾਪ ਭੋਗਣ ਵਾਲੇ ਪਰਿਵਾਰਾਂ ਵਲੋਂ ਵਿਛੜੀਆਂ ਰੂਹਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਵੀ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਘਟਨਾਕ੍ਰਮ ਨੇ ਧਰਤੀ ’ਤੇ ਅਜਿਹੇ ਜ਼ਖ਼ਮ ਛੱਡੇ, ਜਿੰਨ੍ਹਾਂ ਦੀ ਚੀਸ ਅੱਜ ਵੀ ਪੀੜ੍ਹੀਆਂ ਦੇ ਦਿਲਾਂ ਵਿੱਚ ਮਹਿਸੂਸ ਕੀਤੀ ਜਾਂਦੀ ਹੈ।

ਅਜੀਤ ਡੈਸਕ 18-08-2026
ਜਗਰਾਉਂ, 17 ਅਗਸਤ (ਖ਼ਾਲਸਾ)-1947 ਦੀ ਵੰਡ ਦੇ ਉਨ੍ਹਾਂ ਦਰਦਨਾਕ ਪਲਾਂ ਨੂੰ ਯਾਦ ਕਰਦਿਆਂ ਇਸ ਦਰਦ ਦਾ ਸੰਤਾਪ ਭੋਗਣ ਵਾਲੇ ਪਰਿਵਾਰਾਂ ਵਲੋਂ ਵਿਛੜੀਆਂ ਰੂਹਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਵੀ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਘਟਨਾਕ੍ਰਮ ਨੇ ਧਰਤੀ ’ਤੇ ਅਜਿਹੇ ਜ਼ਖ਼ਮ ਛੱਡੇ, ਜਿੰਨ੍ਹਾਂ ਦੀ ਚੀਸ ਅੱਜ ਵੀ ਪੀੜ੍ਹੀਆਂ ਦੇ ਦਿਲਾਂ ਵਿੱਚ ਮਹਿਸੂਸ ਕੀਤੀ ਜਾਂਦੀ ਹੈ। ਇਸ ਮਨੁੱਖੀ ਤ੍ਰਾਸਦੀ ਦੌਰਾਨ ਲੱਖਾਂ ਬੇਕਸੂਰ ਲੋਕ ਫਿਰਕੂ ਹਿੰਸਾ ਦੀ ਭੇਟ ਚੜ੍ਹ ਗਏ। ਅਰਦਾਸ ਸਮਾਗਮ ਵਿੱਚ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੀਆਂ ਸਾਰੀਆਂ ਵਿਛੜੀਆਂ ਰੂਹਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ, ਜਸਪਾਲ ਸਿੰਘ ਛਾਬੜਾ, ਸਤਨਾਮ ਸਿੰਘ, ਪਰਮਜੀਤ ਸਿੰਘ ਬਜਾਜ, ਅਮਰੀਕ ਸਿੰਘ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਲਾਲ ਬਜਾਜ, ਹਰਵਿੰਦਰ ਸਿੰਘ, ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਮਾਸਟਰ ਮਦਨ ਲਾਲ, ਲਲਿਤ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਤੀਆਂ ਤੀਜ ਪ੍ਰੋਗਰਾਮ ਕਰਵਾਇਆ * ਮਨਵੀਰ ਕੌਰ ਚੀਮਾ ਮਿਸ ਤੀਜ ਬਣੀ ਅਗਲੀ ਖ਼ਬਰ ਸੰਗਰਾਂਦ ਦਿਹਾੜੇ ਮੌਕੇ ਬਰਸੀ ਸਮਾਗਮਾਂ ਦੀ ਰੂਪ ਰੇਖਾ ਉਲੀਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।