18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਨ ਸਭਾ ਚੋਣਾਂ ਉਪਰੰਤ ਸੂਬੇ ’ਚ ਤੋਂ ਮੁੜ ਤੋਂ ਬਣੇਗੀ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ-ਮਨਜੀਤ ਸਿੰਘ ਰਾਏਕੋਟ

ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਮੁੜ ਵੱਡਾ ਫ਼ਤਵਾ ਦੇ ਕੇ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ, ਨੌਜਵਾਨਾਂ, ਵਪਾਰੀਆਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਹਨ ਤੇ ਇਸ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ।

ਅਜੀਤ ਡੈਸਕ 18-08-2026
ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਮੁੜ ਵੱਡਾ ਫ਼ਤਵਾ ਦੇ ਕੇ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ, ਨੌਜਵਾਨਾਂ, ਵਪਾਰੀਆਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਹਨ ਤੇ ਇਸ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਰਾਹਤ ਦਿੱਤੀ ਹੈ ਤੇ ਇਸ ਦੇ ਨਾਲ ਹੀ ਸਿੱਖਿਆ, ਸਿਹਤ, ਪਿੰਡਾਂ, ਸ਼ਹਿਰਾਂ ਦੇ ਬੁਨਿਆਦੀ ਵਿਕਾਸ ਆਦਿ ਖੇਤਰ ’ਚ ਵੀ ਇਤਿਹਾਸਕ ਕਾਰਜ ਕੀਤੇ ਹਨ। ਮਨਜੀਤ ਸਿੰਘ ਰਾਏਕੋਟ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕਾਂ ਨੂੰ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦੱਸਿਆ। ਕਿਸਾਨਾਂ ਲਈ ਫ਼ਸਲ ਖ਼ਰੀਦ, ਮੰਡੀਆਂ ਵਿਚ ਪ੍ਰਬੰਧ, ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਵਰਤੋਂ ਵਧਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਵੀ ਕਦਮ ਚੁੱਕਣ ਦਾ ਸਿਹਰਾ ਮਨਜੀਤ ਸਿੰਘ ਰਾਏਕੋਟ ਨੇ ਮਾਨ ਸਰਕਾਰ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਤੇ ਵਿਰੋਧੀ ਪਾਰਟੀਆਂ ਕੋਲ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਕੋਈ ਠੋਸ ਬਦਲ ਨਹੀਂ ਹੈ।
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਦਿਆਰਥਣਾਂ ਨੇ ਜ਼ੋਨਲ ਦਾਖਾ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।