18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰੱਤੋਵਾਲ ’ਚ ਭਾਕਿਯੂ ਏਕਤਾ ਡਕੌਂਦਾ (ਧਨੇਰ) ਦੀ ਨਵੀਂ ਇਕਾਈ ਦਾ ਗਠਨ ਕੁਲਦੀਪ ਸਿੰਘ ਪ੍ਰਧਾਨ ਤੇ ਹਰਦੇਵ ਸਿੰਘ ਮੀਤ ਪ੍ਰਧਾਨ ਚੁਣੇ

ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਦੀ ਦੇਖ ਹੇਠ ਅੱਜ ਜਥੇਬੰਦੀ ਦੀ ਪਿੰਡ ਰੱਤੋਵਾਲ ਇਕਾਈ ਦਾ ਨਵੇਂ ਸਿਰਿਉਂ ਗਠਨ ਕੀਤਾ ਗਿਆ। ਜਥੇਬੰਦੀ ਦੇ ਹਾਜ਼ਰ ਅਹੁਦੇਦਾਰਾਂ ਅਤੇ ਆਗੂਆਂ ਨੇ ਇਸ ਮੌਕੇ ਸ.

ਅਜੀਤ ਡੈਸਕ 18-08-2026
ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਦੀ ਦੇਖ ਹੇਠ ਅੱਜ ਜਥੇਬੰਦੀ ਦੀ ਪਿੰਡ ਰੱਤੋਵਾਲ ਇਕਾਈ ਦਾ ਨਵੇਂ ਸਿਰਿਉਂ ਗਠਨ ਕੀਤਾ ਗਿਆ। ਜਥੇਬੰਦੀ ਦੇ ਹਾਜ਼ਰ ਅਹੁਦੇਦਾਰਾਂ ਅਤੇ ਆਗੂਆਂ ਨੇ ਇਸ ਮੌਕੇ ਸ. ਕੁਲਦੀਪ ਸਿੰਘ ਨੂੰ ਪਿੰਡ ਰੱਤੋਵਾਲ ਇਕਾਈ ਦਾ ਪ੍ਰਧਾਨ, ਜਦਕਿ ਹਰਦੇਵ ਸਿੰਘ ਨੂੰ ਮੀਤ ਪ੍ਰਧਾਨ ਐਲਾਨਿਆ। ਇਸ ਤੋਂ ਇਲਾਵਾ ਬਲਵੀਰ ਸਿੰਘ ਖ਼ਜ਼ਾਨਚੀ, ਬਲਵਿੰਦਰ ਸਿੰਘ ਸੈਕਟਰੀ ਜਦਕਿ ਹਰਮਿੰਦਰ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ, ਸੁਖਦੀਪ ਸਿੰਘ, ਨਿਰਭੈ ਸਿੰਘ, ਰਛਪਾਲ ਸਿੰਘ ਪਾਲਾ, ਕੁਲਵੰਤ ਸਿੰਘ, ਗੁਰਜੀਤ ਸਿੰਘ ਮੌੜ, ਗੁਰਚਰਨ ਸਿੰਘ ਚਰਨਾ, ਗੁਰਨਾਮ ਸਿੰਘ ਨੂੰ ਪਿੰਡ ਦੀ ਇਕਾਈ ਦਾ ਮੈਂਬਰ ਚੁਣਿਆ ਗਿਆ। ਚੁਣੇ ਗਏ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਥੇਬੰਦੀ ਆਗੂਆਂ ਪ੍ਰਧਾਨ ਸਰਬਜੀਤ ਸਿੰਘ ਗਿੱਲ, ਪਿੰਡ ਟੂਸਾ ਇਕਾਈ ਪ੍ਰਧਾਨ ਹਰਦੀਪ ਸਿੰਘ ਤੇ ਹੋਰਨਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਨਵ ਨਿਯੁਕਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਹਰਦੇਵ ਸਿੰਘ ਤੇ ਇਕਾਈ ਦੇ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮੇਜਰ ਸਿੰਘ, ਗੁਰਮੀਤ ਸਿੰਘ, ਹਰਬੰਸ ਸਿੰਘ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਗਦੀਸ਼ ਸਿੰਘ ਧਾਲੀਵਾਲ ਦੀਪਾ, ਜਸਵੀਰ ਸਿੰਘ ਐੱਲ.ਅਈ.ਸੀ., ਅਮਰਜੀਤ ਸਿੰਘ ਆਦਿ ਸਮੇਤ ਜਥੇਬੰਦੀ ਦੇ ਹੋਰ ਆਗੂ, ਵਰਕਰ ਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ‘ਤੀਆਂ ਤੀਜ ਦੀਆਂ’ ਮੇਲਾ ਕਰਵਾਇਆ ਤੀਆਂ ਪੰਜਾਬੀ ਸੱਭਿਆਚਾਰ... ਅਗਲੀ ਖ਼ਬਰ ਸਰਕਾਰੀ ਕਾਲਜ ’ਚ ਸੌਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।