19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਲਵਾਰਾ ਏਅਰਪੋਰਟ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ

ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ) ਹਲਵਾਰਾ ਏਅਰਪੋਰਟ ਦੀ ਤਰੱਕੀ, ਚੜ੍ਹਦੀ ਕਲਾ, ਸਫ਼ਲਤਾ ਅਤੇ ਸਰਬੱਤ ਦੇ ਭਲੇ ਲਈ ਏਅਰਪੋਰਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਏਅਰਪੋਰਟ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 19-08-2026
ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ) ਹਲਵਾਰਾ ਏਅਰਪੋਰਟ ਦੀ ਤਰੱਕੀ, ਚੜ੍ਹਦੀ ਕਲਾ, ਸਫ਼ਲਤਾ ਅਤੇ ਸਰਬੱਤ ਦੇ ਭਲੇ ਲਈ ਏਅਰਪੋਰਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਏਅਰਪੋਰਟ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਏਅਰਪੋਰਟ ਦੇ ਡਾਇਰੈਕਟਰ ਜਗੀਰ ਸਿੰਘ ਨੇ ਦੱਸਿਆ ਕਿ ਹਲਵਾਰਾ ਏਅਰਪੋਰਟ ਦੀ ਤਰੱਕੀ ਅਤੇ ਚੜ੍ਹਦੀ ਕਲਾ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਪਾਠ ਕਰਵਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਅਰਪੋਰਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਲਿਆਂਦੇ ਗਏ, ਜਿਸ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਸ਼ੁਰੂਆਤ ਹੋਈ। ਉਨ੍ਹਾਂ ਦੱਸਿਆ ਕਿ ਇਹ ਪਾਠ ਸਮੂਹ ਏਅਰਪੋਰਟ ਸਟਾਫ਼ ਵਲੋਂ ਮਿਲ ਕੇ ਕਰਵਾਏ ਗਏ। ਇਸ ਦੌਰਾਨ ਸੰਗਤਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਏਅਰਪੋਰਟ ਦੀ ਚੜ੍ਹਦੀ ਕਲਾ, ਤਰੱਕੀ ਅਤੇ ਇੱਥੇ ਆਉਣ-ਜਾਣ ਵਾਲੇ ਯਾਤਰੀਆਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗੁਰੂ ਘਰ ਦੀ ਮਰਿਯਾਦਾ ਅਤੇ ਸਤਿਕਾਰ ਨੂੰ ਕਾਇਮ ਰੱਖਦਿਆਂ ਏਅਰਪੋਰਟ ਸਟਾਫ਼ ਵਲੋਂ ਸੇਵਾ ਨਿਭਾਈ ਗਈ। ਡਾਇਰੈਕਟਰ ਜਗੀਰ ਸਿੰਘ ਨੇ ਸਮਾਗਮ ਵਿਚ ਸ਼ਾਮਿਲ ਸੰਗਤਾਂ, ਅਧਿਕਾਰੀਆਂ ਅਤੇ ਏਅਰਪੋਰਟ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਹਲਵਾਰਾ ਏਅਰਪੋਰਟ ਦਿਨੋਂ-ਦਿਨ ਤਰੱਕੀ ਕਰੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਹੋਰ ਵਧੀਆ ਹਵਾਈ ਸੇਵਾਵਾਂ ਦਾ ਲਾਭ ਮਿਲੇਗਾ। ਇਸ ਸਮੇਂ ਮਾਨਵ ਖੁਰਾਣਾ ਸਿਕਿਉਰਟੀ ਇੰਚਾਰਜ ਏਅਰ ਇੰਡੀਆ, ਪ੍ਰਦੀਪ ਸਿੰਘ ਸਿਕਿਉਰਟੀ ਇੰਚਾਰਜ, ਕੈਲਾਸ਼ ਦਿਵੇਦੀ, ਵਿਭਾਗ ਮੁਖੀ (ਇਲੈਕਟ੍ਰਿਕਲ), ਪੁਨੀਤ ਕੁਮਾਰ, ਵਿਭਾਗ ਮੁਖੀ (ਓਪਰੇਸ਼ਨਜ਼), ਮਹੇਸ਼ ਬੱਬਰ, ਵਿਭਾਗ ਮੁਖੀ (ਮਾਨਵ ਸੰਸਾਧਨ) ਅਤੇ ਸ਼੍ਰੀਮਤੀ ਸੁਮਿਤਾ ਭੱਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਰਾਮ ਸਿੰਘ ਤੇ ਬਾਬਾ ਮੀਤਾ ਸਿੰਘ ਸੀਸ ਮਹਿਲ ਵਾਲਿਆਂ ਦਾ 25ਵੀਂ ਬਰਸੀ ਸਮਾਗਮ ਸਮਾਪਤ ਅਗਲੀ ਖ਼ਬਰ ਸਰਕਾਰੀ ਸਕੂਲ ਜਲਾਲਦੀਵਾਲ ਵਿਖੇ ਰਿਟਾ: ਪ੍ਰਿੰਸੀਪਲ ਹਰਜੀਤ ਸਿੰਘ ਵਲੋਂ ਵਾਟਰ ਕੂਲਰ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।