ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਨੂੰ ਦੁੱਖਦਾਈ ਅਤੇ ਨਿੰਦਣਯੋਗ ਘਟਨਾ ਕਰਾਰ ਦਿੰਦਿਆਂ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ( ਬ) ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ, ਸੁਖਮਿੰਦਰ ਸਿੰਘ ਧੂਰਕੋਟ ਸਾਬਕਾ ਮੰਡੀ ਸੁਪਰਵਾਈਜ਼ਰ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਹਰਜੀਤ ਸਿੰਘ ਬੁੱਟਰ (ਕੋਲਡ ਸਟੋਰ ਵਾਲੇ), ਸਰਪੰਚ ਕੁਲਜਿੰਦਰ ਸਿੰਘ ਕਾਲਾ ਧੂਰਕੋਟ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਰਕਿੰਦਰ ਸਿੰਘ ਕਾਲਾ ਨੱਥੋਵਾਲ, ਕਰਮਜੀਤ ਸਿੰਘ ਨੱਥੋਵਾਲ, ਬਲਜਿੰਦਰ ਸਿੰਘ ਨੱਥੋਵਾਲ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਸ਼ਾਂਝੇ ਤੌਰ ’ਤੇ ਇਸ ਹਮਲੇ ਨੂੰ ਨਿੰਦਣਯੋਗ ਕਰਾਰ ਦਿੱਤਾ।
ਸ
ਸ. ਸੁਖਬੀਰ ਸਿੰਘ ਬਾਦਲ
20-08-2026
ਰਾਏਕੋਟ, 19 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਨੂੰ ਦੁੱਖਦਾਈ ਅਤੇ ਨਿੰਦਣਯੋਗ ਘਟਨਾ ਕਰਾਰ ਦਿੰਦਿਆਂ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ( ਬ) ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ, ਸੁਖਮਿੰਦਰ ਸਿੰਘ ਧੂਰਕੋਟ ਸਾਬਕਾ ਮੰਡੀ ਸੁਪਰਵਾਈਜ਼ਰ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਹਰਜੀਤ ਸਿੰਘ ਬੁੱਟਰ (ਕੋਲਡ ਸਟੋਰ ਵਾਲੇ), ਸਰਪੰਚ ਕੁਲਜਿੰਦਰ ਸਿੰਘ ਕਾਲਾ ਧੂਰਕੋਟ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਰਕਿੰਦਰ ਸਿੰਘ ਕਾਲਾ ਨੱਥੋਵਾਲ, ਕਰਮਜੀਤ ਸਿੰਘ ਨੱਥੋਵਾਲ, ਬਲਜਿੰਦਰ ਸਿੰਘ ਨੱਥੋਵਾਲ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਸ਼ਾਂਝੇ ਤੌਰ ’ਤੇ ਇਸ ਹਮਲੇ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਕਿਸੇ ਧਾਰਮਿਕ ਅਸਥਾਨ ’ਤੇ ਅਜਿਹੀ ਹਿੰਸਕ ਘਟਨਾ ਨੂੰ ਅੰਜ਼ਾਮ ਦੇਣਾ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਦੋਸ਼ੀਆਂ ਅਤੇ ਇਸ ਸਾਜ਼ਿਸ਼ ਪਿੱਛੇ ਛੁਪੇ ਚਿਹਰਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਨਾਲ ਸਮਾਜਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਵਰਕਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ. ਸੁਖਬੀਰ ਸਿੰਘ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਮੁੜ ਪੰਜਾਬ, ਪੰਜਾਬੀਅਤ ਅਤੇ ਸੰਗਤ ਦੀ ਸੇਵਾ ਵਿਚ ਹਾਜ਼ਰ ਹੋਣਗੇ।