20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ ਆਪ’ ਸਰਕਾਰ ਮਹਿਲਾਵਾਂ ਸਮੇਤ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਦੇਣ ’ਚ ਮੋਹਰੀ ਬਣੀ-ਡਾ: ਕੰਗ

ਹੰਬੜਾਂ, 19 ਅਗਸਤ (ਮੇਜਰ ਹੰਬੜਾਂ)-‘ਆਪ’ ਸਰਕਾਰ ਸੂਬੇ ਦੀਆਂ ਮਹਿਲਾਵਾਂ ਸਮੇਤ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਦੇਣ ’ਚ ਮੋਹਰੀ ਬਣੀ ਹੈ ਤੇ ਖਾਸ ਕਰਕੇ ਮਹਿਲਾਵਾਂ ਦੇ ਖਾਤਿਆਂ ’ਚ 1000/1500 ਰੁਪਏ ਦੇ ਕੇ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ ਤੇ ਅੱਜ ਹਰ ਵਰਗ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ‘ਆਪ’ ਸਰਕਾਰ ਦੇ ਵਿਧਾਨ ਹਲਕਾ ਦਾਖਾ ਇੰਚਾਰਜ ਡਾ: ਕੇ.

ਅਜੀਤ ਡੈਸਕ 20-08-2026
ਹੰਬੜਾਂ, 19 ਅਗਸਤ (ਮੇਜਰ ਹੰਬੜਾਂ)-‘ਆਪ’ ਸਰਕਾਰ ਸੂਬੇ ਦੀਆਂ ਮਹਿਲਾਵਾਂ ਸਮੇਤ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਦੇਣ ’ਚ ਮੋਹਰੀ ਬਣੀ ਹੈ ਤੇ ਖਾਸ ਕਰਕੇ ਮਹਿਲਾਵਾਂ ਦੇ ਖਾਤਿਆਂ ’ਚ 1000/1500 ਰੁਪਏ ਦੇ ਕੇ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ ਤੇ ਅੱਜ ਹਰ ਵਰਗ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ‘ਆਪ’ ਸਰਕਾਰ ਦੇ ਵਿਧਾਨ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਪਿੰਡ ਈਸੇਵਾਲ ਵਿਖੇ ਪੰਚ ਹਰਪ੍ਰੀਤ ਕੌਰ ਸੇਖੋਂ, ਲਖਵਿੰਦਰ ਕੌਰ ਅਤੇ ਜਸਵਿੰਦਰ ਕੌਰ ਦੀ ਅਗਵਾਈ ਹੇਠ ਰੱਖੇ ਤੀਆਂ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਸਮੇਂ ਪੁਰਾਤਨ ਵਸਤੂਆਂ ਦੀ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰ ਵਰਗ ਲਾਹਾ ਲੈ ਰਿਹਾ ਹੈ ਤੇ ਲੋਕਾਂ ਦੇ ਸਮਰਥਨ ਸਦਕਾ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਗਵੰਤ ਮਾਨ ਸਰਕਾਰ ਰਪੀਟ ਹੋਵੇਗੀ ਉੱਥੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਸੀਂ ਕੀਤੇ ਕੰਮਾਂ ਸਦਕਾ ਸ਼ਾਨਦਾਰ ਜਿੱਤ ਦਰਜ ਕਰਾਂਗੇ । ਇਸ ਮੌਕੇ ਉਨ੍ਹਾਂ ਤੀਆਂ ਦੇ ਮੇਲੇ ਦੀ ਪ੍ਰਬੰਧਕ ਬੀਬੀਆਂ ਨੂੰ ਵਧਾਈ ਦਿੱਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਮੁਟਿਆਰਾਂ ਨੇ ਇਕੱਠੀਆਂ ਹੋ ਕੇ ਪਿਛਲੇ ਦਿਨਾਂ ਤੋਂ ਲੱਗੀਆਂ ਤੀਆਂ ਦੀ ਬੱਲੋ ਪਾਈ ਤੇ ਮੁੱਖ ਮਹਿਮਾਨ ਡਾ: ਕੰਗ ਨੂੰ ਦੁਸ਼ਾਲਾ ਭੇਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਮਾਗਮ ਵਿੱਚ ਬਲਾਕ ਪ੍ਰਧਾਨ ਨਵਤੇਜ ਸਿੰਘ ਈਸੇਵਾਲ, ਬਲਾਕ ਪ੍ਰਧਾਨ ਦਾਖਾ ਲਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਪ੍ਰਬੰਧਕਾਂ ਨੂੰ ਸਮਾਗਮ ਦੀ ਵਧਾਈ ਦਿੱਤੀ। ਇਸ ਮੌਕੇ ਜਗਦੀਪ ਸਿੰਘ, ਜੋਰਾ ਸਿੰਘ ਸੇਖੋਂ, ਭਗਵੰਤ ਸਿੰਘ ਸੇਖੋਂ, ਦਰਸ਼ਨ ਸਿੰਘ, ਗੁਰਮੇਲ ਸਿੰਘ ਫੌਜੀ ਸਮੇਤ ਹੋਰ ਪਤਵੰਤੇ ਤੇ ਬੀਬੀਆਂ ਮੌਜੂਦ ਸਨ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ’ਚ ਨਸ਼ਾ ਮੁਕਤੀ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ‘ਸੱਤਿਆ ਸਕਾਲਰਸ਼ਿਪ’ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।