22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੀ.ਐੱਚ.ਜੀ. ਖ਼ਾਲਸਾ ਇੰਸਟੀਚਿਊਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ਼

ਗੁਰੂਸਰ ਸੁਧਾਰ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਬਖ਼ਸ਼ਿਸ਼ ਸਦਕਾ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜੀ.

ਅਜੀਤ ਡੈਸਕ 21-08-2026
ਗੁਰੂਸਰ ਸੁਧਾਰ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਬਖ਼ਸ਼ਿਸ਼ ਸਦਕਾ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜੀ.ਐੱਚ.ਜੀ. ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਨਵੇਂ ਅਕਾਦਮਿਕ ਸੈਸ਼ਨ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਕਾਮਯਾਬੀ, ਗਿਆਨ, ਆਪਸੀ ਸਦਭਾਵਨਾ ਅਤੇ ਅਧਿਆਤਮਿਕ ਵਿਕਾਸ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸਮੁੱਚੇ ਕੈਂਪਸ ਦਾ ਮਾਹੌਲ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਅਧਿਆਤਮਿਕਤਾ ਭਰਪੂਰ ਰਿਹਾ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਨਿਮਰਤਾ, ਦਇਆ, ਸ਼ੁਕਰਾਨਾ ਅਤੇ ਨਿਸ਼ਕਾਮ ਸੇਵਾ ਦੇ ਗੁਰਸਿੱਖੀ ਸਿਧਾਂਤਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਸੰਸਥਾ ਦੇ ਪ੍ਰਧਾਨ ਸ. ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ.ਐੱਸ. ਥਿੰਦ, ਸਹਿਯੋਗੀ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ। ਪ੍ਰਧਾਨ ਮਨਜੀਤ ਸਿੰਘ ਗਿੱਲ ਅਤੇ ਸਕੱਤਰ ਡਾ: ਐੱਸ.ਐੱਸ. ਥਿੰਦ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸਫ਼ਰ ਦੀ ਸ਼ੁਰੂਆਤ ਪੂਰੇ ਆਤਮ-ਵਿਸ਼ਵਾਸ, ਮਿਹਨਤ, ਲਗਨ ਅਤੇ ਉੱਤਮਤਾ ਪ੍ਰਤੀ ਵਚਨਬੱਧਤਾ ਨਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਅੰਦਰ ਚੰਗੇ ਸੰਸਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਸੰਸਥਾ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਰਾਜੋਆਣਾ ਖੁਰਦ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਿੰਡ ਪੱਧਰੀ ਮੀਟਿੰਗ ਭਰਵੇਂ ਇਕੱਠ ’ਚ ਤਬਦੀਲ ਅਗਲੀ ਖ਼ਬਰ ਪਿੰਡ ਜੌਹਲਾਂ ਵਿਖੇ ਖ਼ਸਤਾ ਹਾਲਤ ਗਲੀਆਂ ’ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।